ਗੁਰਬਾਜ਼ ਗਰੇਵਾਲ ਨਜ਼ਰ ਆਇਆ ਸਟਾਈਲਿਸ਼ ਐਨਕਾਂ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਕਿਊਟ ਤਸਵੀਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਜਿਹੀ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ ।
ਗੁਰਬਾਜ਼ ਅਜਿਹਾ ਪੰਜਾਬੀ ਸਟਾਰ ਕਿਡ ਹੈ ਜਿਸ ਦੀਆਂ ਤਸਵੀਰਾਂ ਬਹੁਤ ਤੇਜ਼ੀ ਦੇ ਨਾਲ ਇੰਟਰਨੈੱਟ ਉੱਤੇ ਵਾਇਰਲ ਹੋ ਜਾਂਦੀਆਂ ਨੇ । ਇਸ ਨਵੀਂ ਤਸਵੀਰ ‘ਚ ਗੁਰਬਾਜ਼ ਨੇ ਸਟਾਈਲਿਸ਼ ਐਨਕਾਂ ਲਗਾਈਆਂ ਹੋਈਆਂ ਨੇ । ਇਸ ਤਸਵੀਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਨਾਲ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ । ਦਰਸ਼ਕਾਂ ਨੂੰ ਇਹ ਫੋਟੋ ਖੂਬ ਪਸੰਦ ਆ ਰਹੀ ਹੈ । ਦੱਸ ਦਈਏ ਗਿੱਪੀ ਗਰੇਵਾਲ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸੀ । ਜਿਸ ਦੀ ਖੁਸ਼ੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਗੁਰਬਾਜ਼ ਦੀਆਂ ਕਿਊਟ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਸੀ ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ । ਇਸ ਸਾਲ ਉਨ੍ਹਾਂ ਨੇ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ ।