ਸ਼ਿੰਦਾ ਦੀ ਇਹ ਪੁਰਾਣਾ ਤਸਵੀਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਪਿੰਡ ਦੀ ਆਬੋ ਹਵਾ ਦਾ ਅਨੰਦ ਲੈਂਦਾ ਆਇਆ ਨਜ਼ਰ
Lajwinder kaur
July 9th 2020 06:20 PM
ਗਿੱਪੀ ਗਰੇਵਾਲ ਦਾ ਛੋਟਾ ਬੇਟਾ ਸ਼ਿੰਦਾ ਜੋ ਕਿ ਸੋਸ਼ਲ ਮੀਡੀਆ ਉੱਤੇ ਛਾਇਆ ਰਹਿੰਦਾ ਹੈ । ਸ਼ਿੰਦੇ ਦੀ ਕਿਊਟ ਵੀਡੀਓਜ਼ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀਆਂ ਨੇ ।
ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ਿੰਦੇ ਦੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਸ਼ਿੰਦਾ ਬਹੁਤ ਛੋਟਾ ਨਜ਼ਰ ਆ ਰਿਹਾ ਹੈ । ਇਹ ਤਸਵੀਰ ਪਿੰਡ ‘ਚ ਕਲਿੱਕ ਕੀਤੀ ਗਈ ਹੈ । ਤਸਵੀਰ ‘ਚ ਸ਼ਿੰਦਾ ਵੱਝੀ ਤੋਂ ਡਰਿਆ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਨੇ ਫੋਟੋ ਸ਼ੇਅਰ ਕਰਦੇ ਹੋਏ ਮਜ਼ੇਦਾਰ ਕੈਪਸ਼ਨ ਲਿਖੀ ਹੈ -‘ਕੀ ਦੇਖਦੀ ਆ? ਸ਼ਿੰਦਾ ਗਰੇਵਾਲ ਆ’। ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ ।
ਜੇ ਗੱਲ ਕਰੀਏ ਸ਼ਿੰਦਾ ਗਰੇਵਾਲ ਦੀ ਤਾਂ ਉਹ ‘ਅਰਦਾਸ ਕਰਾਂ’ ਫ਼ਿਲਮ ਦੇ ਨਾਲ ਬਤੌਰ ਬਾਲ ਕਲਾਕਾਰ ਨਜ਼ਰ ਆਇਆ ਸੀ । ਸ਼ਿੰਦਾ ਦੀ ਬਿਹਤਰੀਨ ਅਦਾਕਾਰੀ ਕਰਕੇ ਉਸ ਨੂੰ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ‘ਚ ਚਾਇਲਡ ਸਟਾਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ।