ਗਿੱਪੀ ਗਰੇਵਾਲ ਨੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder March 15th 2022 10:42 AM

ਗਿੱਪੀ ਗਰੇਵਾਲ (Gippy Grewal)  ਇੱਕ ਅਜਿਹੇ ਕਲਾਕਾਰ ਹਨ ਜੋ ਏਨੀਂ ਦਿਨੀਂ ਆਪਣੀਆਂ ਕਈ ਫ਼ਿਲਮਾਂ ਦੇ ਸ਼ੂਟ ‘ਚ ਰੁੱਝੇ ਹੋਏ ਹਨ । ਇਸ ਦੇ ਬਾਵਜੂਦ ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ (Family Pic) ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੇ ਅਦਾਕਾਰ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ।

Gippy Grewal With son image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟਿਆਂ ਦਾ ਇਹ ਕਿਊੇਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਹਨੀਮੂਨ’ ‘ਚ ਰੁੱਝੇ ਹੋਏ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ । ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ।

Gippy Grewal and sons image From instagram

ਹੁਣ ਉਹ ਕਾਮਯਾਬ ਗਾਇਕ ਹੋਣ ਦੇ ਨਾਲ-ਨਾਲ ਇੱਕ ਬਿਹਤਰੀਨ ਅਦਾਕਾਰ ਵੀ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ਦਾ ਨਿਰਮਾਣ ਵੀ ਕਰ ਚੁੱਕੇ ਹਨ । ਜਿਸ ‘ਚ ਅਰਦਾਸ ਅਤੇ ਅਰਦਾਸ ਕਰਾਂ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ ਅਤੇ ਪ੍ਰਸ਼ੰਸਕਾਂ ਨੂੰ ਵੀ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ ।

 

View this post on Instagram

 

A post shared by ????? ?????? (@gippygrewal)

Related Post