ਗਿੱਪੀ ਗਰੇਵਾਲ ਨੇ ਫ਼ਿਲਮ ‘ਮਾਂ’ ਦਾ ਬੀਟੀਐੱਸ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder April 23rd 2022 10:52 AM -- Updated: April 23rd 2022 02:42 PM

ਗਿੱਪੀ ਗਰੇਵਾਲ (Gippy Grewal) ਦੀ ਫ਼ਿਲਮ ‘ਮਾਂ’ (Maa) ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਬੀਹਾਈਂਡ ਦਾ ਸੀਨ ਸਾਂਝਾ ਕੀਤਾ ਹੈ । ਜਿਸ ‘ਚ ਦਿਵਿਆ ਦੱਤਾ ਅਤੇ ਗਿੱਪੀ ਗਰੇਵਾਲ ‘ਤੇ ਦ੍ਰਿਸ਼ ਫ਼ਿਲਮਾਏ ਜਾ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।

divya dutta image From intstagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਫ਼ਿਲਮ ‘ਹਨੀਮੂਨ’ ਦੀ ਸਟਾਰ ਕਾਸਟ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ

ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਫ਼ਿਲਮ ਇਸੇ ਸਾਲ ੬ ਮਈ ੨੦੨੨ ਨੂੰ ਰਿਲੀਜ਼ ਹੋਵੇਗੀ। ਬੀਤੇ ਦਿਨੀਂ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਸੀ ।

Gippy grewal and divya dutta-min image From instagaram

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਕੁਝ ਸਮਾਂ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।

 

View this post on Instagram

 

A post shared by ????? ?????? (@gippygrewal)

Related Post