
ਗਾਇਕ ਮਲਕੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਸਰਵਣ ਕੀਤਾ । ਇਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ । ਮਲਕੀਤ ਸਿੰਘ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਅਜਿਹੇ ਸਿਤਾਰੇ ਹਨ ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਧੱਕ ਪਾਈ ਹੋਈ ਹੈ ।
https://www.instagram.com/p/Byk8kZDn-Ym/
ਫ਼ਿਲਹਾਲ ਉਹ ਗਾਇਕੀ ਦੇ ਨਾਲ-ਨਾਲ ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ 'ਚ ਜੱਜ ਦੀ ਭੂਮਿਕਾ 'ਚ ਵੀ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਗੋਲਡਨ ਸਟਾਰ ਮਲਕੀਤ ਸਿੰਘ ਨੇ ਤੂਤਕ ਤੂਤਕ ਤੂਤੀਆਂ ਤੋਂ ਲੈ ਕੇ ਗੁੜ ਨਾਲੋਂ ਇਸ਼ਕ ਮਿੱਠਾ ਸਣੇ ਕਈ ਹਿੱਟ ਗੀਤ ਦਿੱਤੇ ਜੋ ਅੱਜ ਵੀ ਪੰਜਾਬੀਆਂ ਦੇ ਜ਼ਹਿਨ 'ਚ ਤਾਜ਼ਾ ਹਨ ।
https://www.instagram.com/p/BxwZwgnlkIo/
ਉਨ੍ਹਾਂ ਨੇ ਗਾਇਕੀ ਦੇ ਨਾਲ ਨਾਲ ਅਦਾਕਾਰੀ 'ਚ ਵੀ ਹੱਥ ਅਜਮਾਇਆ ਹੈ । ਉਹ ਕਈ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ ।
malkit singh