ਬੀ ਪਰਾਕ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਗੁੱਡ ਨਿਊਜ਼' ਦਾ ਨਵਾਂ ਗੀਤ ‘Maana Dil’, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਦਿਲਜੀਤ ਦੋਸਾਂਝ, ਅਕਸ਼ੇ ਕੁਮਾਰ, ਕਰੀਨਾ ਕਪੂਰ ਖ਼ਾਨ ਤੇ ਕਿਆਰਾ ਅਡਵਾਨੀ ਵਰਗੇ ਮਲਟੀ ਸਟਾਰਰ ਨਾਲ ਭਰੀ ਬਾਲੀਵੁੱਡ ਦੀ ਫ਼ਿਲਮ ‘ਗੁੱਡ ਨਿਊਜ਼’ ਜੋ ਕਿ ਬਹੁਤ ਜਲਦ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੀ ਹੈ। ਫ਼ਿਲਮ ਦੇ ਟਰੇਲਰ ਤੋਂ ਬਾਅਦ ਇੱਕ-ਇੱਕ ਕਰਕੇ ਫ਼ਿਲਮ ਦੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ।
ਫ਼ਿਲਮ ਦਾ ਪਹਿਲਾਂ ਗੀਤ 'ਚੰਡੀਗੜ੍ਹ ਮੇਂ' ਜੋ ਕਿ ਹਾਰਡੀ ਸੰਧੂ ਤੇ ਬਾਦਸ਼ਾਹ ਦੀ ਆਵਾਜ਼ ‘ਚ ਰਿਲੀਜ਼ ਹੋਇਆ ਸੀ, ਦੂਜਾ ਗੀਤ ਦਿਲਜੀਤ ਦੋਸਾਂਝ ਤੇ ਸੁਖਬੀਰ ਦੀ ਆਵਾਜ਼ ‘ਚ ਆਇਆ ਸੀ। ਹੁਣ ਫ਼ਿਲਮ ਦਾ ਤੀਜਾ ਗੀਤ ਬੀ ਪਰਾਕ ਦੀ ਆਵਾਜ਼ ‘ਚ ਰਿਲੀਜ਼ ਹੋਇਆ ਹੈ। ਇਹ ਗੀਤ ਸੈਡ ਸੌਂਗ ਹੈ, ਜਿਸ ਨੂੰ ਫ਼ਿਲਮ ਦੇ ਕਿਰਦਾਰਾਂ ਉੱਤੇ ਫਿਲਮਾਇਆ ਗਿਆ ਹੈ। ਮਾਨਾ ਦਿਲ (Maana Dil) ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਪੰਜਾਬੀ ਸਿੰਗਰ ਬੀ ਪਰਾਕ ਨੇ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਗਾਇਆ ਹੈ।
ਇਸ ਗਾਣੇ ਦੇ ਬੋਲ ਰੇਸ਼ਮੀ ਵਿਰਾਗ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਤਾਨਿਸ਼ਕ ਬਾਗਚੀ ਨੇ ਦਿੱਤਾ ਹੈ। ਗਾਣੇ ਨੂੰ ਜ਼ੀ ਮਿਊਜ਼ਿਕ ਕੰਪਨੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਨੂੰ ਇਹ ਗੀਤ ਖੂਬ ਪਸੰਦ ਆ ਰਿਹਾ ਹੈ ਜਿਸਦੇ ਚੱਲਦੇ ਗਾਣਾ ਟਰੈਂਡਿੰਗ ‘ਚ ਛਾਇਆ ਹੋਇਆ ਹੈ।
ਗੁੱਡ ਨਿਊਜ਼ ਦੋ ਕਪਲਸ (ਬੱਤਰਾ v/S ਬੱਤਰਾ )ਦੀ ਕਹਾਣੀ ਹੈ। ਦੋਵੇਂ ਕਪਲਸ ਬੱਚੇ ਪੈਦਾ ਕਰਨ ਲਈ IVF ਟੈਕਨੋਲਜੀ ਦਾ ਸਹਾਰਾ ਲੈਂਦੇ ਨੇ। ਗੁੱਡ ਨਿਊਜ਼ ਫ਼ਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਹ ਫ਼ਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।