ਕੈਨੇਡਾ 'ਚ ਛਾਇਆ ਗੁਰਦਾਸ ਮਾਨ ਦੀ ਆਵਾਜ਼ ਦਾ ਜਾਦੂ, ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਹੋ ਰਿਹਾ ਟ੍ਰੈਂਡ

Gurdas Maan's new song 'Gal Sunoh Punjabi Dosto': ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ 'ਗੱਲ ਸੁਣੋ ਪੰਜਾਬੀ ਦੋਸਤੋਂ ' ਨੂੰ ਲੈ ਕੇ ਸੁਰਖੀਆਂ 'ਚ ਹਨ। ਮਹਿਜ਼ ਪੰਜਾਬ ਤੇ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵੱਡੀ ਗਿਣਤੀ 'ਚ ਲੋਕ ਗੁਰਦਾਸ ਮਾਨ ਦੇ ਫੈਨ ਹਨ। ਗੁਰਦਾਸ ਮਾਨ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਕੈਨੇਡਾ ਵਿੱਚ ਟ੍ਰੈਂਡ ਹੋ ਰਿਹਾ ਹੈ।
Image Source: Instagram
ਗੁਰਦਾਸ ਮਾਨ ਦੇ ਇਸ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਬਾਰੇ ਗੱਲ ਕਰੀਏ ਤਾਂ ਇਹ ਗੀਤ 6 ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ। ਗੁਰਦਾਸ ਮਾਨ ਸਾਹਿਬ ਦਾ ਇਹ ਗੀਤ ਸੁਪਰਹਿੱਟ ਹੋ ਚੁੱਕਾ ਹੈ। ਰਿਲੀਜ਼ ਹੋਣ ਦੇ ਮਹਿਜ਼ 6 ਦਿਨ ਵਿੱਚ ਹੀ ਇਸ ਗੀਤ ਨੂੰ 3.6 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਹੁਣ ਤੱਕ ਲੱਖਾਂ ਦਰਸ਼ਕ ਇਸ ਗੀਤ ਨੂੰ ਵੇਖ ਚੁੱਕੇ ਹਨ।
ਇਹ ਗੀਤ ਮਹਿਜ਼ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਟੌਪ ਗੀਤਾਂ ਦੀ ਲਿਸਟ ਵਿੱਚ ਆਪਣੀ ਥਾਂ ਬਣਾ ਰਿਹਾ ਹੈ। ਹੁਣ ਕੈਨੇਡਾ ਵਿੱਚ ਵੀ ਇਸ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਯੂਟਿਊਬ 'ਤੇ ਇਹ ਗੀਤ ਟੌਪ ਲਿਸਟ ਵਿੱਚ ਆਪਣੀ ਥਾਂ ਬਣਾ ਚੁੱਕਾ ਹੈ। ਕੈਨੇਡਾ ਦੇ ਵਿੱਚ ਯੂਟਿਊਬ ਦੀ ਟੌਪ ਮਿਊਜ਼ਿਕ ਲਿਸਟ ਦੇ ਵਿੱਚ ਇਸ ਗੀਤ ਨੂੰ ਚੌਥਾ ਸਥਾਨ ਮਿਲਿਆ ਹੈ।
Image Source: Instagram
ਗੁਰਦਾਸ ਮਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਇਸ ਬਾਰੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ। ਗੀਤ `ਗੱਲ ਸੁਣੋ ਪੰਜਾਬੀ ਦੋਸਤੋ`(Gal Sunoh Punjabi Dosto)ਹਰ ਪਾਸੇ ਛਾਇਆ ਹੋਇਆ ਹੈ। ਗੁਰਦਾਸ ਮਾਨ ਵੱਲੋਂ ਇਸ ਗੀਤ ਵਿੱਚ ਕਈ ਡੁੰਘੇ ਸ਼ਬਦਾਂ ਰਾਹੀਂ ਆਪਣੇ ਦਰਦ ਨੂੰ ਬਿਆਨ ਕਰਨ ਦੇ ਨਾਲ-ਨਾਲ ਦੁਨੀਆਂ ਵਿੱਚ ਹੋ ਰਹੇ ਕੁਝ ਹੈਰਾਨ ਕਰ ਦੇਣ ਵਾਲੇ ਕਿੱਸਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਆਪਣੇ ਨਵੇਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਾਹੀਂ ਗੁਰਦਾਸ ਮਾਨ ਨੇ ਆਪਣੇ ਨਾਲ ਬੀਤੇ ਸਾਲ 2019 ਦੇ ਦਰਦ ਨੂੰ ਬਿਆਨ ਕੀਤਾ ਹੈ। ਇੱਕ ਪ੍ਰੈੱਸ ਕਾਨਫ਼ਰੰਸ `ਚ ਗੁਰਦਾਸ ਮਾਨ ਨੂੰ ਪੰਜਾਬੀ ਤੇ ਹਿੰਦੀ ਭਾਸ਼ਾ ਉੱਤੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ। ਆਪਣੇ ਬਿਆਨ ਦੇ ਵਿੱਚ ਗੁਰਦਾਸ ਮਾਨ ਨੇ ਕਿਹਾ ਸੀ ਕਿ ਦੇਸ਼ `ਚ ਇੱਕ ਅਜਿਹੀ ਭਾਸ਼ਾ ਵੀ ਹੋਣੀ ਚਾਹੀਦੀ ਹੈ, ਜੋ ਹਰ ਕਿਸੇ ਦੀ ਗੱਲਬਾਤ ਨੂੰ ਅਤੇ ਆਪਸੀ ਰਾਬਤੇ ਨੂੰ ਸੌਖਾ ਬਣਾ ਦਵੇ।
ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ। ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ `ਤੇ ਜ਼ਬਰਦਸਤ ਵਿਰੋਧ ਕੀਤਾ ਗਿਆ। ਫਿਲਹਾਲ ਆਪਣੇ ਨਵੇਂ ਗੀਤ ਦੇ ਜ਼ਰੀਏ ਕਲਾਕਾਰਾਂ ਵੱਲੋਂ ਆਪਣੇ ਦਰਦ ਨੂੰ ਬਿਆਨ ਕਰਦੇ ਹੋਏ ਕਈ ਲੋਕਾਂ ਨੂੰ ਕਈ ਸਵਾਲਾਂ ਦੇ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ।
Image Source: Instagram
ਹੋਰ ਪੜ੍ਹੋ: ਜਲਦ ਹੀ ਹੋਵੇਗਾ ਆਲੀਆ ਭੱਟ ਦਾ 'ਬੇਬੀ ਸ਼ਾਵਰ' ਮਾਂ ਸੋਨੀ ਰਾਜਦਾਨ ਤੇ ਸੱਸ ਨੀਤੂ ਕਪੂਰ ਨੇ ਸ਼ੁਰੂ ਕੀਤੀਆਂ ਤਿਆਰੀਆਂ
ਹਾਲਾਂਕਿ ਇਹ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਣ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕ ਗਿੱਪੀ ਗਰੇਵਾਲ, ਗੁਰੂ ਰੰਧਾਵਾ, ਦਿਲਜੀਤ ਦੋਸਾਂਝ ਸਣੇ ਹੋਰ ਕਈ ਕਲਾਕਾਰ ਮਾਨ ਦੇ ਹੱਕ ਵਿੱਚ ਖੜ੍ਹੇ ਨਜ਼ਰ ਆਏ। ਫੈਨਜ਼ ਤੇ ਕਈ ਕਲਾਕਾਰਾਂ ਨੇ ਗੁਰਦਾਸ ਮਾਨ ਦੇ ਇਸ ਨਵੇਂ ਗੀਤ ਦੀ ਸ਼ਲਾਘਾ ਕੀਤੀ ਹੈ।
View this post on Instagram