ਜਿੱਥੇ ਪੂਰੀ ਪੰਜਾਬੀ ਇੰਡਸਟਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ ਦੇ ਰਹੀ ਹੈ, ਉੱਥੇ ਹੀ ਪੰਜਾਬ ਦੇ ਦਿੱਗਜ਼ ਗਾਇਕ ਗੁਰਦਾਸ ਮਾਨ ਨੇ ਵੀ ਸ਼ਨੀਵਾਰ ਨੂੰ ਇੱਕ ਵੀਡੀਓ ਸ਼ੇਅਰ ਕਰਕੇ ਸ਼ੁਭਦੀਪ ਸਿੰਘ ਦੀ ਬੇਵਕਤੀ ਮੌਤ 'ਤੇ ਆਪਣੀਆਂ ਭਾਵਨਾਵਾਂ ਜ਼ਾਹਿਰ ਕੀਤੀਆਂ ਹਨ।
ਵੀਡੀਓ ਵਿੱਚ ਗੁਰਦਾਸ ਮਾਨ ਨੇ ਪੰਜਾਬੀ ਸੰਗੀਤ ਨੂੰ ਪੂਰੀ ਦੁਨੀਆ ਤੱਕ ਲੈ ਜਾਣ ਲਈ ਸਿੱਧੂ ਮੂਸੇਵਾਲਾ ਨੂੰ ਸਨਮਾਨ ਦਿੱਤਾ। ਇਸ ਮੌਕੇ ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਮੂਸੇਵਾਲੇ 'ਤੇ ਬਹੁਤ ਮਾਣ ਹੈ।
ਸਿੱਧੂ ਮੂਸੇਵਾਲੇ ਬਾਰੇ ਬੋਲਦੇ ਹੋਏ ਗੁਰਦਾਸ ਮਾਨ ਨੇ ਕਿਹਾ, " ਪੁੱਤਰ ਤੇਰਾ ਜਨਮ ਵੀ ਅਮਰ ਹੋ ਗਿਆ," ਉਨ੍ਹਾਂ ਨੇ ਕਿਹਾ, "ਅਸੀਂ ਤੁਹਾਡੇ ਘਰ ਜਾ ਕੇ ਤੁਹਾਨੂੰ ਇੱਕ ਸਰਪ੍ਰਾਈਜ਼ ਦੇਣਾ ਚਾਹੁੰਦੇ ਸੀ ਪਰ ਤੁਸੀਂ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਅਤੇ ਅਚਾਨਕ ਅਲਵਿਦਾ ਕਹਿ ਕੇ ਤੁਰ ਗਏ।"
ਪੰਜਾਬ ਦੀਆਂ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਆਪਣੇ ਵਿਚਾਰ ਸਾਂਝੇ ਕਰ ਰਹੀਆਂ ਹਨ ਅਤੇ ਮਰਹੂਮ ਗਾਇਕ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ।
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਅਗਲੇ ਦਿਨ 30 ਮਈ ਨੂੰ ਗੁਰਦਾਸ ਮਾਨ ਨੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਸਾਂਝੀ ਕੀਤੀ ਜਿਸ ਵਿੱਚ ਮਰਹੂਮ ਗਾਇਕ ਆਪਣੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੀ ਇਸ ਨਿੱਕੀ ਫੈਨ ਨੇ ਉਨ੍ਹਾਂ ਦੇ ਜਨਮਦਿਨ 'ਤੇ ਅਨੋਖੇ ਅੰਦਾਜ਼ 'ਚ ਦਿੱਤੀ ਸ਼ਰਧਾਂਜਲੀ
ਆਪਣੀ ਪੋਸਟ ਵਿੱਚ ਗੁਰਦਾਸ ਮਾਨ ਨੇ ਕੈਪਸ਼ਨ ਵਿੱਚ ਲਿਖਿਆ, "ਰੰਗ ਬਰੰਗੀਆਂ ਯਾਦਾਂ ਛੱਡਕੇ, ਵਿਲਕਦੀਆਂ ਫਰਿਯਾਦ ਛੱਡਕੇ, ਗੀਤਾਂ ਵਿੱਚ ਆਵਾਜ਼ ਛੱਡਕੇ, ਛੱਡਕੇ ਦੁਨੀਆ ਦਾਰੀ ਪੰਛੀ ਉੱਡ ਗਏ ਨੇ...ਰੱਬ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ, ਤੇ ਉਸਦੇ ਚਾਹੁਣ ਵਾਲੇ ਲੱਖਾਂ ਕਰੋੜ ਫੈਨਜ਼ ਨੂੰ ਹਿੰਮਤ ਬਖਸ਼...ਸਿੱਧੂ ਮੂਸੇਵਾਲਾ ਦਾ ਨਾਮ ਦਾ ਸਿਤਾਰਾ ਹਮੇਸ਼ਾ ਚਮਕਦਾ ਰਹੇਗਾ।"
View this post on Instagram
A post shared by PTC News (@ptc_news)