ਗੁਰਦਾਸ ਮਾਨ ਨੇ ਪੋਸਟ ਸ਼ਾਂਝੀ ਕਰ ਮਰਹੂਮ ਕਾਮੇਡੀਅਨ ਰਾਜੂ ਸ਼੍ਰੀਵਾਸਤਸ ਨੂੰ ਭੇਂਟ ਕੀਤੀ ਸ਼ਰਧਾਂਜਲੀ

By  Pushp Raj September 23rd 2022 04:00 PM -- Updated: September 23rd 2022 04:05 PM

Gurdas Mann pays tribute to Raju Srivastava : ਬਾਲੀਵੁੱਡ ਦੇ ਮਸ਼ਹੂਰ ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ 21 ਸਤੰਬਰ ਨੂੰ ਇਸ ਫਾਨੀ ਦੁਨੀਆ ਤੋਂ ਅਲਵਿਦਾ ਆਖ ਗਏ। ਬੀਤੇ ਦਿਨ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਕਈ ਬਾਲੀਵੁੱਡ ਸੈਲੇਬਸ ਤੇ ਫੈਨਜ਼ ਨੇ ਰਾਜੂ ਸ਼੍ਰੀਵਾਸਤਵ ਨੂੰ ਸੋਸ਼ਲ ਮੀਡੀਆ ਰਾਹੀਂ ਸ਼ਰਧਾਂਜਲੀ ਭੇਂਟ ਕੀਤੀ। ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਰਾਜੂ ਸ਼੍ਰੀਵਾਸਤਵ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

gurdas maan new song teaser

 

ਦੱਸ ਦਈਏ ਕਿ 58 ਸਾਲ ਦੇ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਦੇ ਚੱਲਦੇ ਇਲਾਜ਼ ਲਈ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਵਿਚਾਲੇ ਕਈ ਵਾਰ ਉਨ੍ਹਾਂ ਦੇ ਠੀਕ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ, ਪਰ 42 ਦਿਨਾਂ ਤੱਕ ਆਈਸੀਯੂ ਵਿੱਚ ਭਰਤੀ ਰਹਿਣ ਤੋਂ ਬਾਅਦ 21 ਸਤੰਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।

Image Source: Instagram

ਕਾਮੇਡੀਅਨ ਦੇ ਦਿਹਾਂਤ ਤੋਂ ਬਾਅਦ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਸਣੇ ਕਈ ਮਸ਼ਹੂਰ ਹਸਤੀਆਂ ਅਤੇ ਫੈਨਜ਼ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਚਹੇਤੇ ਕਲਾਕਾਰ ਨੂੰ ਸ਼ਰਧਾਂਜਲੀ ਦਿੱਤੀ।

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਆਪਣੇ ਇਸੰਟਾਗ੍ਰਾਮ ਅਕਾਊਂਟ `ਤੇ ਪੋਸਟ ਪਾ ਕੇ ਰਾਜੂ ਸ਼੍ਰੀਵਾਸਤਵ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਕਮੇਡੀਅਨ ਦੀ ਤਸਵੀਰ ਸ਼ੇਅਰ ਕਰ ਉਸ 'ਤੇ ਹੱਥ ਜੋੜਨ ਵਾਲੀ ਇਮੋਜੀ ਬਣਾਇਆ ਹੈ। ਹਲਾਂਕਿ ਕਿ ਇਸ ਦੇ ਨਾਲ ਉਨ੍ਹਾਂ ਨੇ ਹੋਰ ਕੋਈ ਸੰਦੇਸ਼ ਨਹੀਂ ਲਿਖਿਆ ਹੈ। ਗੁਰਦਾਸ ਮਾਨ ਨੇ ਆਪਣੀ ਇਸ ਪੋਸਟ ਰਾਹੀਂ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

Image Source: Twitter

ਹੋਰ ਪੜ੍ਹੋ: ਬਾਲੀਵੁੱਡ ਡੈਬਿਊ ਨੂੰ ਲੈ ਕੇ ਰਸ਼ਮਿਕਾ ਮੰਡਾਨਾ ਨੇ ਦੱਸਿਆ ਆਪਣਾ ਤਜ਼ਰਬਾ, ਜਾਣੋ ਅਦਾਕਾਰਾ ਨੇ ਕੀ ਕਿਹਾ

ਦੱਸ ਦਈਏ ਕਿ ਬੀਤੇ ਦਿਨੀਂ ਗੁਰਦਾਸ ਮਾਨ ਦਾ ਨਵਾਂ ਗੀਤ 'ਗੱਲ ਸੁਣੋ ਪੰਜਾਬੀ ਦੋਸਤੋਂ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਹੈ। ਗੁਰਦਾਸ ਮਾਨ ਦੇ ਫੈਨਜ਼ ਉਨ੍ਹਾਂ ਦੇ ਇਸ ਗੀਤ ਨੂੰ ਲੈ ਕੇ ਬੇਹੱਦ ਖੁਸ਼ ਸਨ। ਇਸ ਗੀਤ ਦੇ ਰਿਲੀਜ਼ ਹੋਣ ਮਗਰੋਂ ਹੋਰ ਕਈ ਪੰਜਾਬੀ ਗਾਇਕਾਂ ਨੇ ਗੁਰਦਾਸ ਮਾਨ ਦੇ ਸਮਰਥਨ ਵਿੱਚ ਇਸ ਗੀਤ ਨੂੰ ਸ਼ੇਅਰ ਕੀਤਾ ਸੀ।

Related Post