
ਪੰਜਾਬੀ ਗੀਤਕਾਰ ਅਤੇ ਲੇਖਕ ਸੁਰਜੀਤ ਸਿੰਘ ਗਿੱਲ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ । ਜਿਸ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕਾਂ ਨੇ ਅਫਸੋਸ ਜਾਹਿਰ ਕੀਤਾ ਹੈ । ਇਸ ਸਭ ਦੇ ਚਲਦੇ ਪੰਜਾਬ ਦੇ ਮਾਣ ਗੁਰਦਾਸ ਮਾਨ ਨੇ ਵੀ ਉਹਨਾਂ ਦੇ ਅਕਾਲ ਚਲਾਣੇ ਤੇ ਅਫਸੋਸ ਜਾਹਿਰ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝੀ ਕੀਤੀ ਹੈ ।
image from youtube
ਹੋਰ ਪੜ੍ਹੋ :
ਰੇਲ ਟਰੈਕ ’ਤੇ ਬੱਚੇ ਦੀ ਜਾਨ ਬਚਾਉਣ ਵਾਲੇ ਰੇਲਵੇ ਮੁਲਾਜ਼ਮ ਨੂੰ ਮਿਲਿਆ ਵੱਡਾ ਤੋਹਫਾ
image from gurdas maan's instagram
ਉਹਨਾਂ ਨੇ ਗਿੱਲ ਸੁਰਜੀਤ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ‘ਸ਼ਹਿਰ ਪਟਿਆਲੇ ਦੇ, ਮਿੱਤਰ ਪਿਆਰੇ ਗਿੱਲ ਸੁਰਜੀਤ , ਪੀੜ ਤੇਰੇ ਜਾਣ ਦੀ ਕਿੱਦਾਂ ਜਰਾਂਗਾ ਮੈਂ …ਰੱਬ ਤੇਰੇ ਬਾਗ ਬਗੀਚੇ ਨੂੰ ਹਮੇਸ਼ਾ ਅਬਾਦ ਰੱਖੇ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਗਿੱਲ ਸੁਰਜੀਤ 74 ਸਾਲਾਂ ਦੇ ਸਨ।
ਕਾਫੀ ਲੰਮੇ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਸੁਰਜੀਤ ਸਿੰਘ ਨੇ ਕਵਿਤਾ ਰਾਹੀਂ ਸ਼ੁਰੂਆਤ ਕੀਤੀ ਅਤੇ ਕਈ ਮਕਬੂਲ ਗੀਤ ਲਿਖੇ ਅਤੇ ‘ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਭਰੂ ਨੇ ਸੋਹਣੇ’ ਵਰਗੇ ਮਕਬੂਲ ਗੀਤ ਨੂੰ ਗਾਇਕ ਹਰਦੀਪ ਨੇ ਗਾਇਆ। ਸੁਰਜੀਤ ਸਿੰਘ 1982 ਦੀਆਂ ਏਸ਼ੀਆਈ ਖੇਡਾਂ ਦੌਰਾਨ ਭੰਗੜੇ ਦੇ ਕੋਚ ਵੀ ਸੀ।