ਗੁਰਲੇਜ ਅਖਤਰ ਪਰਿਵਾਰ ਦੇ ਨਾਲ ਹਿੱਲ ਸਟੇਸ਼ਨ ‘ਤੇ ਗਈ ਘੁੰਮਣ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder June 27th 2022 03:15 PM

ਗੁਰਲੇਜ ਅਖਤਰ (Gurlej Akhtar)  ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਕਿਸੇ ਹਿੱਲ ਸਟੇਸ਼ਨ ‘ਤੇ ਨਜ਼ਰ ਆ ਰਹੀ ਹੈ । ਗਾਇਕਾ ਇਨ੍ਹਾਂ ਤਸਵੀਰਾਂ ‘ਚ ਆਪਣੇ ਪਤੀ ਅਤੇ ਗਾਇਕ ਕੁਲਵਿੰਦਰ ਕੈਲੀ (Kulwinder Kally)  ਦੇ ਨਾਲ ਨਜ਼ਰ ਆ ਰਹੀ ਹੈ ਅਤੇ ਉਸ ਦਾ ਬੇਟਾ ਵੀ ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ।

Green tea image From gurlej akhtar instagram

ਹੋਰ ਪੜ੍ਹੋ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦੇ ਨਜ਼ਰ ਆਏ ਗਾਇਕਾ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ, ਵੇਖੋ ਵੀਡੀਓ

ਗਾਇਕਾ ਨੇ ਬੀਤੇ ਦਿਨ ਵੀ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ‘ਚ ਗਾਇਕਾ ਗੁਰਦੁਆਰਾ ਸਾਹਿਬ ‘ਚ ਸੇਵਾ ਕਰਦੀ ਹੋਈ ਨਜ਼ਰ ਆਈ ਸੀ । ਗੁਰਲੇਜ ਅਖਤਰ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।ਗੁਰਲੇਜ ਅਖਤਰ ਅਜਿਹੀ ਗਾਇਕਾ ਹੈ ਜਿਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

gurlej Akhtar ,,, image From instagram

ਹੋਰ ਪੜ੍ਹੋ :  ਕੁਲਵਿੰਦਰ ਕੈਲੀ ਨੂੰ ਕਿਸ ਗੱਲ ਲਈ ਮਨਾਉਣ ਲੱਗੀ ਗੁਰਲੇਜ ਅਖਤਰ, ਵੇਖੋ ਵੀਡੀਓ

ਇਨ੍ਹਾਂ ਗੀਤਾਂ ਦੀ ਬਦੌਲਤ ਉਸ ਨੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ । ਸ਼ਾਇਦ ਹੀ ਪੰਜਾਬ ਦਾ ਕੋਈ ਗਾਇਕ ਹੋਵੇਗਾ ਜਿਸ ਦੇ ਨਾਲ ਗੁਰਲੇਜ ਅਖਤਰ ਨੇ ਗੀਤ ਨਾ ਗਾਏ ਹੋਣ । ਉਸ ਦਾ ਪਤੀ ਕੁਲਵਿੰਦਰ ਕੈਲੀ ਵੀ ਇੱਕ ਵਧੀਆ ਗਾਇਕ ਹੈ ਅਤੇ ਗੁਰਲੇਜ ਅਖਤਰ ਦੇ ਨਾਲ ਕੁਲਵਿੰਦਰ ਕੈਲੀ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ ।

gurlej akhtar and kulwinder kally image from instagram

ਜਿਸ ਤੋਂ ਬਾਅਦ ਦੋਵੇਂ ਅਕਸਰ ਫੋਨ ‘ਤੇ ਇੱਕ ਦੂਜੇ ਦੇ ਨਾਲ ਗੱਲਬਾਤ ਕਰਨ ਲੱਗ ਪਏ ਅਤੇ ਦੋਵਾਂ ਦਾ ਇਹ ਰਿਸ਼ਤਾ ਜਲਦ ਹੀ ਪਿਆਰ ‘ਚ ਬਦਲ ਗਿਆ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ । ਦੋਵਾਂ ਦਾ ਇੱਕ ਪੁੱਤਰ ਦਾਨਵੀਰ ਵੀ ਹੈ । ਜਿਸ ਦੇ ਨਾਲ ਅਕਸਰ ਗੁਰਲੇਜ ਅਖਤਰ ਵੀਡੀਓ ਬਣਾਉਂਦੀ ਹੋਈ ਨਜ਼ਰ ਆਉਂਦੇ ਹਨ ।

 

View this post on Instagram

 

A post shared by Gurlej Akhtar (@gurlejakhtarmusic)

Related Post