ਗੁਰਲੇਜ ਅਖਤਰ ਨੇ ਜਿੱਤਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020

ਗਾਇਕਾ ਗੁਰਲੇਜ ਅਖਤਰ ਨੂੰ ਉਨ੍ਹਾਂ ਦੇ ਗੀਤ ‘ਕੋਰਟ ਮੈਰਿਜ’ ਦੇ ਲਈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦਿੱਤਾ ਗਿਆ ਹੈ । ਇਸ ਅਵਾਰਡ ਲਈ ਗੁਰਲੇਜ ਅਖਤਰ ਨੇ ਪੀਟੀਸੀ ਪੰਜਾਬੀ ਅਤੇ ਆਪਣੇ ਚਾਹੁਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ ।
ਦੱਸ ਦਈਏ ਕਿ 1 ਨਵੰਬਰ ਨੂੰ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਇਸ ਦੌਰਾਨ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ ।
ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਜੌਰਡਨ ਸੰਧੂ ਦਾ ਨਵਾਂ ਗੀਤ ‘ਇਨਫੋ’ ਹੋਇਆ ਰਿਲੀਜ਼
ਇਸ ਅਵਾਰਡ ਸ਼ੋਅ ਦੇ ਦੌਰਾਨ ਵੱਖ ਵੱਖ ਕੈਟਾਗਿਰੀ ਦੇ ਤਹਿਤ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਨੌਮੀਨੇਟ ਕੀਤਾ ਗਿਆ ਸੀ ।
ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।
View this post on Instagram
ਗਾਇਕਾ ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਨੇ ਗੁਰਲੇਜ ਅਖਤਰ ਦੇ ਨਾਲ ਗੀਤ ਨਾ ਗਾਇਆ ਹੋਵੇਗਾ ।