ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਸਵਰਗ ਦਾ ਝੂਟਾ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
Shaminder
September 3rd 2021 05:28 PM
ਗੁਰਨਾਮ ਭੁੱਲਰ (Gurnam Bhullar) ਦਾ ਨਵਾਂ ਗੀਤ ‘ਸਵਰਗ ਦਾ ਝੂਟਾ’ (Sawarga da Jhoota )ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਨੇ । ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਆਪਣੇ ਯੂ-ਟਿਊਬ ਚੈਨਲ ਡਾਇਮੰਡ ਸਟਾਰ ਵਰਲਡ ਵਾਈਡ ‘ਤੇ ਰਿਲੀਜ਼ ਕੀਤਾ ਹੈ । ਇਸ ਗੀਤ ‘ਚ ਗੁਰਨਾਮ ਭੁੱਲਰ ਨੇ ਆਪਣੇ ਸੱਜਣ ਦੀ ਦੀਦ ਨੂੰ ਸਵਰਗ ਦਾ ਝੂਟਾ ਦੱਸਿਆ ਹੈ ।