ਗੁਰਪ੍ਰੀਤ ਘੁੱਗੀ ਨੇ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਲੋਕਾਂ ਤੋਂ ਬਚ ਕੇ ਰਹਿਣ ਲਈ ਕਿਹਾ, ਵੀਡੀਓ ਕੀਤੀ ਸਾਂਝੀ
Rupinder Kaler
December 21st 2020 06:03 PM
ਕਿਸਾਨ ਅੰਦੋਲਨ ਵਿੱਚ ਪਾਲੀਵੁੱਡ ਦਾ ਹਰ ਛੋਟਾ ਵੱਡਾ ਸਿਤਾਰਾ ਆਪਣਾ ਪੂਰਾ ਸਹਿਯੋਗ ਦੇ ਰਿਹਾ ਹੈ । ਪਾਲੀਵੁੱਡ ਦਾ ਹਰ ਸਿਤਾਰਾ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਿਹਾ ਹੈ । ਹਾਲ ਹੀ ਵਿੱਚ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਉਹ ਭੋਲੇ ਭਾਲੇ ਕਿਸਾਨਾਂ ਨੂੰ ਸੁਚੇਤ ਕਰਦੇ ਨਜ਼ਰ ਆ ਰਹੇ ਹਨ ।