ਗੁਰਸ਼ਬਦ ਆਪਣੇ ਨਵੇਂ ‘GEET’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਤੇ ਐਕਟਰ ਗੁਰਸ਼ਬਦ Gurshabad ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋ ਗਏ ਨੇ। ਜਿਸ ਦਾ ਟਾਈਟਲ ‘GEET’ ਹੈ, ਜਿਸ ‘ਚ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ।
image source- youtube
ਦੱਸ ਦਈਏ ਇਸ ਗੀਤ ਦੇ ਬੋਲ Traditional and Harmanjeet ਦੇ ਲਿਖੇ ਹੋਏ ਨੇ। ਇਸ ਗੀਤ ਨੂੰ ਮਿਊਜ਼ਿਕ Black Virus ਨੇ ਦਿੱਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੁਰਸ਼ਬਦ ਤੇ ਫੀਮੇਲ ਮਾਡਲ Amarinder Kaur । ਇਸ ਗੀਤ ਨੂੰ Reejhan Films ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ‘luxury Ship’ ‘ਚ ਲੈ ਰਹੇ ਨੇ ਖੁਸ਼ਨੁਮਾ ਪਲਾਂ ਦਾ ਲੁਤਫ, ਅਦਾਕਾਰਾ ਨੇ ਸਾਂਝਾ ਕੀਤਾ ਇਹ ਵੀਡੀਓ
image source- youtube
ਜੇ ਗੱਲ ਕਰੀਏ ਗੁਰਸ਼ਬਦ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਉਹ ਏਨੀਂ ਦਿਨੀਂ ‘ਚੱਲ ਮੇਰਾ ਪੁੱਤ-2’ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਨੇ। ਬਹੁਤ ਜਲਦ ਉਹ ‘ਚੱਲ ਮੇਰਾ ਪੁੱਤ’ ਦੇ ਤੀਜੇ ਭਾਗ ‘ਚ ਵੀ ਨਜ਼ਰ ਆਵੇਗਾ। ਇਹ ਫ਼ਿਲਮ ਇੱਕ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਗੁਰਸ਼ਬਦ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ। ਸੋਸ਼ਲ ਮੀਡੀਆ ਉੱਤੇ ਗੁਰਸ਼ਬਦ ਦੀ ਚੰਗੀ ਫੈਨ ਫਾਲਵਿੰਗ ਹੈ।