ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਵਧਾਈ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਅੰਮ੍ਰਿਤਸਰ ਦੇ ਵਡਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਮਾਤਾ ਗੰਗਾ ਜੀ ਦੀ ਕੁੱਖੋਂ ਹੋਇਆ ਸੀ । 11 ਸਾਲ ਦੀ ਨਿੱਕੀ ਉਮਰ ਚ ਆਪ ਜੀ ਗੁਰਗੱਦੀ ਦੇ ਵਾਰਸ ਥਾਪੇ ਗਏ ਸਨ।
https://www.youtube.com/watch?v=jPMyjN0TC98
ਉਸ ਵੇਲੇ ਦੇ ਜ਼ਾਲਮ ਹਾਕਮ ਜਹਾਂਗੀਰ ਨੇ ਜਦੋਂ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰਨ ਦਾ ਫ਼ਰਮਾਨ ਸੁਣਾਇਆ ਗਿਆ ਤਾਂ ਗੁਰੂ ਅਰਜਨ ਦੇਵ ਜੀ ਆਪਣੀ ਸ਼ਹਾਦਤ ਤੋਂ ਪਹਿਲਾਂ ਹਰਗੋਬਿੰਦ ਜੀ ਨੂੰ ਗੁਰੂ ਥਾਪ ਕੇ ਸ਼ਸਤਰਧਾਰੀ ਹੋਕੇ ਜ਼ੁਲਮ ਦੇ ਖ਼ਿਲਾਫ਼ ਟਕਰਾਉਣ ਦਾ ਆਦੇਸ਼ ਕਰ ਗਏ।
https://www.instagram.com/p/By1wcialx5c/
ਆਪ ਜੀ ਨੇ ਗੁਰਗੱਦੀ ਦੀ ਜ਼ਿੰਮੇਵਾਰੀ ਸੰਭਾਲ ਕੇ ਸਿੱਖ ਵਿਚਾਰਧਾਰਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਕਦਮ ਉਠਾਏ ਤੇ ਜਬਰ ਜ਼ੁਲਮ ਨਾਲ ਨਜਿੱਠਣ ਲਈ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿੱਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ। ਮੀਰੀ ਤੋਂ ਭਾਵ ਰਾਜਨੀਤਕ ਤੇ ਪੀਰੀ ਤੋਂ ਭਾਵ ਅਧਿਆਤਮਕ ਜੀਵਨ ਦੀ ਅਗਵਾਈ ਕਰਨਾ ਮੰਨਿਆ ਜਾਂਦਾ ਹੈ।
https://www.instagram.com/p/By1oGB_B0_-/
ਜਿਸ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਬਿਲਕੁਲ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਜੋ ਕਿ ਮੀਰੀ ਪੀਰੀ ਦਾ ਸੂਚਕ ਹੈ ।ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ ।
https://www.instagram.com/p/By1gnOtn337/