ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

ਅੱਜ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਹੀ ਸ਼ਰਧਾ ਅਤੇ ਉੇਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਵੀ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਵਧਾਈ ਦਿੱਤੀ ਹੈ । ਉਨ੍ਹਾਂ ਨੇ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਹਾੜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਜੀ’।
ਹੋਰ ਪੜ੍ਹੋ : ਕਮਾਲ ਆਰ ਖ਼ਾਨ ਨੇ ਇੱਕ ਵਾਰ ਫਿਰ ਲਿਆ ਮੀਕਾ ਸਿੰਘ ਨਾਲ ਪੰਗਾ
ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਇਸ ਮੌਕੇ ‘ਤੇ ਵਧਾਈਆਂ ਦਿੱਤੀਆਂ ਹਨ । ਗੁਰੂ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।
ਸੰਗਤਾਂ ਹੁੰਮ ਹੁੰਮਾ ਕੇ ਗੁਰੂ ਘਰ ‘ਚ ਪਹੁੰਚ ਕੇ ਹਾਜ਼ਰੀ ਲਗਵਾ ਰਹੀਆਂ ਹਨ । ਗਾਇਕ ਸਤਵਿੰਦਰ ਬੁੱਗਾ ਅਕਸਰ ਗੁਰੂ ਘਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
View this post on Instagram
ਇਸ ਦੇ ਨਾਲ ਹੀ ਅਦਾਕਾਰ ਦਰਸ਼ਨ ਔਲਖ ਵੀ ਗੁਰੂ ਘਰ ਦੇ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਹੀ ਉਹ ਗੁਰੂ ਧਾਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
View this post on Instagram