ਗੁਰੂ ਰੰਧਾਵਾ ਆਪਣੇ ਨਵੇਂ ਸੈਡ ਸੌਂਗ ‘ਬਲੈਕ’ ਨਾਲ ਕਰ ਰਹੇ ਨੇ ਦਰਸ਼ਕਾਂ ਨੂੰ ਭਾਵੁਕ, ਗਾਣਾ ਛਾਇਆ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ

ਪੰਜਾਬੀ ਗਾਇਕ ਗੁਰੂ ਰੰਧਾਵਾ ਆਪਣੇ ਨਵੇਂ ਸਿੰਗਲ ਟਰੈਕ ‘ਬਲੈਕ’ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਇਸ ਸੈਡ ਸੌਂਗ ਨੂੰ ਗੁਰੂ ਰੰਧਾਵਾ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
ਗਾਣੇ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ, ਜਿਸ ਨੇ ਜ਼ਿੰਦਗੀ ‘ਚ ਸਫਲਤਾ ਤਾਂ ਪਾ ਲਈ ਹੈ ਪਰ ਆਪਣੇ ਪਿਆਰ ਨੂੰ ਖੋਅ ਦਿੱਤਾ ਹੈ। ਇਸ ਗੀਤ ‘ਚ ਆਪਣੀ ਮਹਿਬੂਬਾ ਨੂੰ ਗੁਆਉਣ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
ਗੱਲ ਕਰੀਏ ਦਿਲ ਨੂੰ ਛੂਹ ਜਾਣ ਵਾਲੇ ਬੋਲ ਬੰਟੀ ਬੈਂਸ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਿਊਜ਼ਿਕ ਡੇਵੀ ਸਿੰਘ (DAVVY SINGH) ਨੇ ਦਿੱਤਾ ਹੈ। ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਸ ਨੂੰ ਹੈਰੀ ਸਿੰਘ ਤੇ ਪ੍ਰੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ। ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਗੁਰੂ ਰੰਧਾਵਾ ਤੇ ਫੀਮੇਲ ਮਾਡਲ ਕ੍ਰਿਸ਼ਨਾ ਮੁਖਰਜੀ। ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੁਝ ਹੀ ਘੰਟਿਆਂ ‘ਚ ਗੀਤ ਵਿਊਜ਼ ਲੱਖਾਂ ‘ਚ ਪਹੁੰਚ ਚੁੱਕੇ ਹਨ।