ਹੈਪੀ ਰਾਏਕੋਟੀ ਦਾ ਨਵਾਂ ਗੀਤ ‘Roka’ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Happy Raikoti New Song :ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਆਪਣੀ ਮਿਊਜ਼ਿਕ ਐਲਬਮ ‘ਆਲ ਇੰਨ ਵਨ-THE LP’ ‘ਚੋਂ ਇੱਕ ਹੋਰ ਨਵਾਂ ਗੀਤ ਲੈ ਕੇ ਦਰਸ਼ਕਾਂ ਦੇ ਰੂਬਰੂ ਹੋਏ ਹਨ। ਇਸ ਵਾਰ ਉਹ ਦਰਦ ਭਰਿਆ ਗੀਤ ਲੈ ਕੇ ਆਏ ਹਨ। ਰੋਕਾ ਟਾਈਟਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਹੈਪੀ ਰਾਏਕੋਟੀ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
image source instagram
ਹੋਰ ਪੜ੍ਹੋ : ਸੰਨੀ ਦਿਓਲ ਨੇ ਆਪਣੇ ਪੁੱਤਰ ਕਰਨ ਦਿਓਲ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਨਾਲ ਹੀ ਫ਼ਿਲਮ ‘Apne 2’ ਦੀਆਂ ਤਿਆਰੀਆਂ ਬਾਰੇ ਕੀਤੀ ਗੱਲ
image source instagram
ਰੋਕਾ ਗੀਤ ਦੋ ਪਿਆਰ ਕਰਨ ਵਾਲਿਆਂ ਦੇ ਜੁਦਾ ਹੋਣ ਵਾਲੇ ਦਰਦ ਨੂੰ ਬਿਆਨ ਕਰ ਰਿਹਾ ਹੈ। ਇਸ ਗੀਤ ਦੇ ਬੋਲ ਖੁਦ ਹੈਪੀ ਰਾਏਕੋਟੀ ਨੇ ਹੀ ਲਿਖੇ ਹਨ। ਗੀਤ ਦਾ ਵੀਡੀਓ Sudh Singh ਵੱਲੋਂ ਡਾਇਰੈਕਟ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਖੁਦ ਹੈਪੀ ਰਾਏਕੋਟੀ ਤੇ ਈਸ਼ਾ ਸ਼ਰਮਾ। ਇਸ ਗੀਤ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ।
image source instagram
ਹੈਪੀ ਰਾਏਕੋਟੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਨੇ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕਾਂ ਨੇ ਗਾਏ ਹਨ । ਇਸ ਤੋਂ ਇਲਾਵਾ ਉਹ ਵੀ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੇ ਗੀਤ ਦੇ ਚੁੱਕੇ ਹਨ ਤੇ ਗਾ ਵੀ ਚੁੱਕੇ ਹਨ।