ਪੰਜਾਬੀ ਗਾਇਕ ਹੈਪੀ ਰਾਏਕੋਟੀ ਬਹੁਤ ਜਲਦ ਆਪਣੇ ਨਵੇਂ ਮਿੱਠੇ ਜਿਹੇ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਇਸ ਵਾਰ ਉਹ ਮਾਂ ਦੇ ਪਿਆਰ ਤੇ ਕੁਰਬਾਨੀਆਂ ਨੂੰ ਬਿਆਨ ਕਰਦਾ ਗੀਤ ‘ਮਾਂ ਦਾ ਦਿਲ’ ਲੈ ਕੇ ਆ ਰਹੇ ਨੇ। ਜਿਸ ਦਾ ਟੀਜ਼ਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ।
Image Source: .instagram
ਹੋਰ ਪੜ੍ਹੋ : ਆਪਣੀ ਬਚਪਨ ਦੀਆਂ ਯਾਦਾਂ ‘ਚੋਂ ਪੁੱਤਰ ਗੀਤਾਜ਼ ਬਿੰਦਰਖੀਆ ਨੇ ਸਾਂਝੀ ਕੀਤੀ ਆਪਣੇ ਮਰਹੂਮ ਪਿਤਾ ਸੁਰਜੀਤ ਬਿੰਦਰਖੀਆ ਦੇ ਨਾਲ ਇਹ ਖ਼ਾਸ ਤਸਵੀਰ
: ਸ਼ਿਵਜੋਤ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘Fanaa’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Image Source: youtube
ਇਸ ਗੀਤ ਦੇ ਬੋਲ ਵੀ ਹਰ ਵਾਰ ਦੀ ਤਰ੍ਹਾਂ ਖੁਦ ਹੈਪੀ ਰਾਏਕੋਟੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਲਾਡੀ ਗਿੱਲ ਦਾ ਹੈ । ਵੀਡੀਓ Sudh Singh ਨੇ ਤਿਆਰ ਕੀਤਾ ਹੈ। ਟੀਜ਼ਰ ‘ਚ ਹੈਪੀ ਰਾਏਕੋਟੀ ਜੋ ਕਿ ਪੁੱਤਰ ਦੇ ਕਿਰਦਾਰ ‘ਚ ਤੇ ਪੰਜਾਬੀ ਅਦਾਕਾਰਾ ਸੁਨੀਤਾ ਧੀਰ ਮਾਂ ਦੇ ਕਿਰਦਾਰ ‘ਚ ਨਜ਼ਰ ਆ ਰਹੀ ਹੈ। ਟੀਜ਼ਰ ਨੂੰ ਹੈਪੀ ਰਾਏਕੋਟੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Image Source: .instagram
ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ।