ਪੰਜਾਬੀ ਫ਼ਿਲਮੀ ਜਗਤ ਦੇ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਜੋ ਕਿ ਸ਼ੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਪੂਰੀ ਦੁਨੀਆ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਸੈਲੀਬ੍ਰੇਟ ਕਰ ਰਹੀ ਹੈ।
image source- instagram
ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਨਵਜੰਮੇ ਬੇਟੇ ਦੀ ਝਲਕ, ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ
image source- instagram
ਐਕਟਰੈੱਸ ਨੀਰੂ ਬਾਜਵਾ ਨੇ ਆਪਣੀ ਜੁੜਵਾ ਬੇਟੀ ਆਕੀਰਾ ਦੇ ਨਾਲ ਆਪਣੀ ਕਿਊਟ ਜਿਹੀ ਵੀਡੀਓ ਪੋਸਟ ਕਰਦੇ ਹੋਏ ਸਭ ਨੂੰ ਵੂਮੈਨ ਡੇਅ ਦੀਆਂ ਵਧਾਈਆਂ ਦਿੱਤੀਆਂ ਨੇ। ਇਸ ਵੀਡੀਓ ‘ਚ ਉਹ ਆਪਣੀ ਬੇਟੀ ਦੇ ਨਾਲ ਮਸਤੀ ਕਰਦੀ ਨਜ਼ਰ ਆਈ। ਇਸ ਵੀਡੀਓ ਨੂੰ ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੱਕ ਹੋਰ ਵੀਡੀਓ ਸਾਂਝੀ ਕੀਤੀ ਹੈ ਜਿਸ ਚ ਉਹ ਉਨ੍ਹਾਂ ਨੇ ਸਾਰੀਆਂ ਔਰਤਾਂ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਹਿੰਮਤ ਤੇ ਹੌਸਲੇ ਦੇ ਨਾਲ ਜ਼ਿੰਦਗੀ ਜਿਉਂਣ ਦਾ ਸੁਨੇਹਾ ਦਿੱਤਾ ਹੈ।
image source- instagram
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਉਨ੍ਹਾਂ ਦੀ ਝੋਲੀ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈਨ’ ਵਰਗੀਆਂ ਫ਼ਿਲਮਾਂ ਨੇ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗਾਣਿਆਂ ਦੇ ਵੀਡੀਓਜ਼ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।
View this post on Instagram
A post shared by Neeru Bajwa (@neerubajwa)
View this post on Instagram
A post shared by Neeru Bajwa (@neerubajwa)