ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਮਾਨ ਦੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

By  Shaminder May 23rd 2022 03:43 PM -- Updated: May 23rd 2022 03:44 PM

ਹਰਭਜਨ ਮਾਨ (Harbhajan Mann)  ਨੇ ਤਖਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ‘ਚ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਬਹੁਤ ਵਡਭਾਗੇ ਹਾਂ, ਕੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ’।

harbhajan Mann image From instagram

ਹੋਰ ਪੜ੍ਹੋ : ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਏ ਹਰਭਜਨ ਮਾਨ, ਕਿਹਾ ‘ਮੇਰੀ ਇਹ ਇੱਛਾ ਸੀ ਕਿ…’

ਹਰਭਜਨ ਮਾਨ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਹਰ ਕੋਈ ਵਾਹਿਗੁਰੂ ਲਿਖ ਕੇ ਗੁਰੂ ਘਰ ਪ੍ਰਤੀ ਆਪਣਾ ਆਦਰ ਸਤਿਕਾਰ ਜਤਾ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਪਿਉ ਪੁੱਤਰ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਪੀ.ਆਰ.’ ਨੂੰ ਲੈ ਕੇ ਚਰਚਾ ‘ਚ ਹਨ ।

harbhajan Mann ,,-min (1) image From instagram

ਹੋਰ ਪੜ੍ਹੋ : ਹਰਭਜਨ ਮਾਨ ਦੀ ਫ਼ਿਲਮ ‘ਪੀ.ਆਰ.’ ਦਾ ਟ੍ਰੇਲਰ ਹੋਇਆ ਰਿਲੀਜ਼

ਇਸ ਤੋਂ ਇਲਾਵਾ ਉਨ੍ਹਾਂ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਕਈ ਗੀਤ ਕੱਢ ਚੁੱਕਿਆ ਹੈ । ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਇਸੇ ਕਾਰਨ ਉਨ੍ਹਾਂ ਦੇ ਗੀਤਾਂ ਨੂੰ ਹਰੇਕ ਗਾਇਕ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ ।

harbhajan Mann with wife image From instagram

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਹੁਤ ਛੋਟੀ ਜਿਹੀ ਉਮਰ ‘ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ । ਜਿਸ ਦੀਆਂ ਉਹ ਤਸਵੀਰਾਂ ਅਤੇ ਵੀਡੀਓ ਵੀ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਛੋਟਾ ਭਰਾ ਗੁਰਸੇਵਕ ਮਾਨ ਵੀ ਗਾਇਕੀ ਦੇ ਖੇਤਰ ‘ਚ ਸੀ, ਪਰ ਬਾਅਦ ‘ਚ ਉਨ੍ਹਾਂ ਨੇ ਪਾਇਲਟ ਦੇ ਤੌਰ ‘ਤੇ ਆਪਣਾ ਕਰੀਅਰ ਚੁਣਿਆ ।

 

View this post on Instagram

 

A post shared by Harbhajan Mann (@harbhajanmannofficial)

Related Post