ਪੰਜਾਬੀ ਗਾਇਕ ਹਰਭਜਨ ਮਾਨ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ। ਉਨ੍ਹਾਂ ਦੀ ਪਤਨੀ ਦੋ ਸਾਲ ਬਾਅਦ ਇੰਡੀਆ ਆਈ ਹੈ। ਜਿਸ ਕਰਕੇ ਉਨ੍ਹਾਂ ਦੀ ਪਤਨੀ ਹਰਮਨ ਨੇ ਭਾਰਤ ਦੀਆਂ ਵੱਖ-ਵੱਖ ਥਾਵਾਂ ਘੁੰਮਣ ਦਾ ਪਲੈਨ ਬਣਾਇਆ ਹੈ। ਜਿਸ ਕਰਕੇ ਹਰਭਜਨ ਮਾਨ ਆਪਣੀ ਪਤਨੀ ਹਰਮਨ ਮਾਨ ਤੇ ਵੱਡੇ ਪੁੱਤਰ ਅਵਕਾਸ਼ ਮਾਨ ਦੇ ਨਾਲ ਰਾਜਸਥਾਨ ਦੇ ਸਭ ਤੋਂ ਖ਼ੂਬਸੂਰਤ ਸ਼ਹਿਰ ਜੈਪੁਰ ਪਹੁੰਚੇ ਹੋਏ ਨੇ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਖੁਸ਼ਨੁਮਾ ਪਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਹੋਰ ਪੜ੍ਹੋ : ਆਮਿਰ ਖ਼ਾਨ ਨੇ ਬਾਲੀਵੁੱਡ ਛੱਡਣ ਦਾ ਲੈ ਲਿਆ ਸੀ ਫੈਸਲਾ, ਵਜ੍ਹਾ ਜਾਣ ਕੇ ਕਿਰਨ ਰਾਓ ਵੀ ਹੋ ਗਈ ਸੀ ਭਾਵੁਕ
ਹਰਮਨ ਮਾਨ ਨੇ ਵੀ ਆਪਣੀਆਂ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਅਕਾਉਂਟ ਦੀਆਂ ਸਟੋਰੀਆਂ ਉੱਤੇ ਪੋਸਟ ਕੀਤੀਆਂ ਨੇ। ਹਰਭਜਨ ਮਾਨ ਨੇ ਜੈਪੁਰ ਤੋਂ ਆਪਣੀ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਉੱਥੇ ਇੱਕ ਸੰਸਾਰ ਹੈ...ਇੱਕ ਖਿੜਕੀ ਖੋਲ੍ਹੋ, ਅਤੇ ਇਹ ਉੱਥੇ ਹੈ...’। ਦਰਸ਼ਕਾਂ ਵੀ ਵੱਲੋਂ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਨੇ ਪਰਿਵਾਰ ਨਾਲ ਦੇਖੀ 'The Kashmir Files', ਵਿਵੇਕ ਅਗਨੀਹੋਤਰੀ ਤੇ ਅਨੁਪਮ ਖੇਰ ਲਈ ਆਖੀ ਇਹ ਗੱਲ
ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਨੇ। ਬਹੁਤ ਜਲਦ ਉਹ ਆਪਣੀ ਫ਼ਿਲਮ ਪੀ.ਆਰ ਲੈ ਕੇ ਆ ਰਹੇ ਨੇ। ਇਸ ਫ਼ਿਲਮ ‘ਚ ਕਰਮਜੀਤ ਅਨਮੋਲ, ਮਨੂ ਸੰਧੂ, ਕਮਲਜੀਤ ਨੀਰੂ, ਗੁਰਸ਼ਰਨ ਮਾਨ, ਸਰਦੂਲ ਸਿਕੰਦਰ, ਅਮਰ ਨੂਰੀ ਵਰਗੇ ਕਈ ਹੋਰ ਕਈ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਜੀ ਹਾਂ ਇਹ ਫ਼ਿਲਮ ਇਸ ਲਈ ਵੀ ਖ਼ਾਸ ਹੈ ਕਿਉਂਕਿ ਇਹ ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਅਖੀਰਲੀ ਫ਼ਿਲਮ ਹੈ, ਜਿਸ ਉਹ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਵਾਲੀ ਪੀ.ਆਰ ਫ਼ਿਲਮ 13 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।
View this post on Instagram
A post shared by Harman~ਹਰਮਨ (@holisticallyharman)