
ਹਰਭਜਨ ਮਾਨ ਅਕਸਰ ਸੋਸ਼ਲ ਮੀਡੀਆ ‘ਤੇ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਜੱਦੀ ਘਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਕਾਸ਼ ਇਨ੍ਹਾਂ ਖਾਲੀ ਪਏ ਘਰਾਂ ‘ਚ ਮੁੜ ਤੋਂ ਰੌਣਕਾਂ ਪਰਤ ਆਉਣ’।
Image From Harbhajan Mann Instagram
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੀ ਧੀ ਪਾਠ ਕਰਦੀ ਆਈ ਨਜ਼ਰ, ਗਾਇਕ ਨੇ ਸਾਂਝਾ ਕੀਤਾ ਵੀਡੀਓ
Image From Harbhajan Mann Instagram
ਹਰਭਜਨ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਹਰਭਜਨ ਮਾਨ ਵਿਖਾ ਰਹੇ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਦਾ ਇਹ ਜੱਦੀ ਘਰ ਖਾਲੀ ਪਿਆ ਹੈ ਅਤੇ ਇਹ ਬਾਈ ਜੀ ਦੀ ਸਫਾਰੀ ਹੈ। ਹਰਭਜਨ ਮਾਨ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ‘ਤੇ ਕਮੈਂਟਸ ਕਰ ਰਹੇ ਹਨ ।
Image From Harbhajan Mann Instagram
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।
View this post on Instagram