ਹਰਭਜਨ ਮਾਨ (Harbhajan Mann) ਏਨੀਂ ਦਿਨੀਂ ਆਪਣੇ ਬੇਟੇ (Son) ਦੇ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ । ਬੀਤੇ ਦਿਨੀਂ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ ਸਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੇ ਬੇਟੇ ਦੇ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ ਹੋਏ ਹਨ ।
image From instagram
ਹੋਰ ਪੜ੍ਹੋ : ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਮਾਨ ਦੇ ਨਾਲ ਤਖਤ ਸ੍ਰੀ ਦਮਦਮਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਧੰਨੁ ਧੰਨੁ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ ਬਹੁਤ ਵਡਭਾਗੇ ਜੀ, ਅੱਜ ਮਹਾਨ, ਧੰਨ ਧੰਨ ਸ੍ਰੀ ਦਰਬਾਰ ਸਾਹਿਬ ਤੇ ਗੁਰਦਵਾਰਾ ਸ਼ਹੀਦ ਗੰਜ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ’।
image From instagram
ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਨੇ ਆਪਣੀ 83 ਸਾਲ ਦੀ ਬੀਜੀ ਦਾ ਵੀਡੀਓ ਕੀਤਾ ਸਾਂਝਾ
ਇਨ੍ਹਾਂ ਤਸਵੀਰਾਂ ਨੁੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਹਰਭਜਨ ਮਾਨ ਏਨੀਂ ਦਿਨੀਂ ਆਪਣੀ ਫ਼ਿਲਮ ‘ਪੀ.ਆਰ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮਰਹੂਮ ਗਾਇਕ ਸਰਦੂਲ ਸਿਕੰਦਰ, ਅਮਰ ਨੂਰੀ ਸਮੇਤ ਕਈ ਕਲਾਕਾਰ ਹਨ ।
image From instagram
ਇਸ ਫ਼ਿਲਮ ਨੂੰ ਲੈ ਕੇ ਜਿੱਥੇ ਹਰਭਜਨ ਮਾਨ ਦੇ ਪ੍ਰਸ਼ੰਸਕ ਬੇਹੱਦ ਉਤਸ਼ਾਹਿਤ ਹਨ, ਉੇੱਥੇ ਹੀ ਫ਼ਿਲਮ ਦੀ ਪੂਰੀ ਸਟਾਰ ਕਾਸਟ ਵੀ ਪੱਬਾਂ ਭਾਰ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦੇ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਹਨ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਹਰਭਜਨ ਮਾਨ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।
View this post on Instagram
A post shared by Harbhajan Mann (@harbhajanmannofficial)