ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

By  Shaminder July 28th 2022 11:46 AM

ਹਰਭਜਨ ਮਾਨ (Harbhajan Mann) ਦੀ ਪਤਨੀ (Wife) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਹਰਭਜਨ ਮਾਨ ਦੇ ਨਾਲ ਨਜ਼ਰ ਆ ਰਹੇ ਹਨ ।ਹਰਭਜਨ ਮਾਨ ਨੇ ਇਨ੍ਹਾਂ ਤਸਵੀਰਾਂ ‘ਚ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਜਦੋਂਕਿ ਉਨ੍ਹਾਂ ਦੀ ਪਤਨੀ ਨੇ ਬਲੈਕ ਕਲਰ ਦਾ ਟਾਪ ਅਤੇ ਲੋਅਰ ਪਾਈ ਹੈ ।

Harman Mann,, image From instagram

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਖੇਤਾਂ ਤੋਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ

ਇਸ ਜੋੜੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਸ ਜੋੜੀ ਨੇ ਵੱਖ-ਵੱਖ ਪੋਜ਼ ਦਿੱਤੇ ਹਨ । ਏਨੀਂ ਦਿਨੀਂ ਇਹ ਜੋੜੀ ਦਿੱਲੀ ‘ਚ ਸਮਾਂ ਬਿਤਾ ਰਹੀ ਹੈ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Harbhajan Mann image From instagram

ਹੋਰ ਪੜ੍ਹੋ : ਹਰਭਜਨ ਮਾਨ ਵਿਦੇਸ਼ ‘ਚ ਪਤਨੀ ਨਾਲ ਮਨਾ ਰਹੇ ਵੈਕੇਸ਼ਨ, ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖੁਬਸੂਰਤ ਤਸਵੀਰਾਂ

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹਰਭਜਨ ਮਾਨ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਬਚਪਨ ਤੋਂ ਗਾਇਕੀ ਦਾ ਸ਼ੌਕ ਰੱਖਣ ਵਾਲੇ ਹਰਭਜਨ ਮਾਨ ਕਵੀਸ਼ਰੀ ਗਾਉਂਦੇ ਹੁੰਦੇ ਸਨ ।

harbhajan Maan and harman Mann-min image From instagram

ਜਿਸ ਦੇ ਕਈ ਵੀਡੀਓ ਵੀ ਵਾਇਰਲ ਹੋਏ ਸਨ । ਹਰਭਜਨ ਮਾਨ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਨਾਮ ਕਮਾਇਆ ਹੈ । ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਹ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪੀ ਆਰ’ ਆਈ ਸੀ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਤਿੰਨ ਬੱਚੇ ਹਨ ਇੱਕ ਧੀ ਅਤੇ ਦੋ ਪੁੱਤਰ । ਜਿਨ੍ਹਾਂ ਦੇ ਨਾਲ ਉਹ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Harman~ਹਰਮਨ (@holisticallyharman)

Related Post