ਹਰਜੀਤ ਹਰਮਨ ਆਪਣੇ ਨਵੇਂ ਗੀਤ 'ਦਿਲ ਦੀਆਂ ਫਰਦਾਂ' ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਹਰਜੀਤ ਹਰਮਨ ਇੱਕ ਲੰਬੇ ਅਰਸੇ ਤੋਂ ਬਾਅਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਏ ਨੇ । ਜੀ ਹਾਂ ‘ਦਿਲ ਦੀਆਂ ਫਰਦਾਂ’ ਟਾਈਟਲ ਹੇਠ ਉਹ ਆਪਣੇ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ । ‘ਜੱਟ 24 ਕੈਰਟ ਦਾ’ ਗੀਤ ਤੋਂ ਬਾਅਦ ਇੱਕ ਲੰਮੇ ਇੰਤਜ਼ਾਰ ਤੋਂ ਬਾਅਦ ਉਨ੍ਹਾਂ ਦਾ ਰੋਮਾਂਟਿਕ ਟਰੈਕ ਆਇਆ ਹੈ । ‘ਦਿਲ ਦੀਆਂ ਫਰਦਾਂ’ ਗੀਤ ਨੂੰ ਹਰਜੀਤ ਹਰਮਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਬਚਨ ਬੇਦਿਲ ਦੀ ਕਲਮ ‘ਚੋਂ ਨਿਕਲੇ ਨੇ ਅਤੇ ਮਿਊਜ਼ਿਕ ਮਿਕਸ ਸਿੰਘ ਵੱਲੋਂ ਦਿੱਤਾ ਗਿਆ ਹੈ । ਗੀਤਾ ਦਾ ਵੀਡੀਓ ਬੀ ਟੂਗੈਦਰ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਹਰਜੀਤ ਹਰਮਨ । ਮੈਡ 4 ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
ਹਰਜੀਤ ਹਰਮਨ ਇਸ ਤੋਂ ਪਹਿਲਾਂ ਵੀ ਮਿੱਤਰਾਂ ਦਾ ਨਾਂਅ ਚੱਲਦਾ, ਪਰਦੇਸੀ, ਪੰਜਾਬ, ਚਾਦਰ, ਦਿਲਜਾਨੀ, ਚੰਨ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਚ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਨੇ ਪਿਛਲੇ ਸਾਲ ਉਹ ਆਪਣੀ ਪੰਜਾਬੀ ਫ਼ਿਲਮ ‘ਤੂੰ ਮੇਰਾ ਕੀ ਲੱਗਦਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ ।