ਫਿਲਮ Movie 'ਕੁੜ੍ਹਮਾਈਆਂ' ਦਾ ਦੂਜਾ ਗੀਤ Song ਵੀ ਆ ਚੁੱਕਿਆ ਹੈ । 'ਤੈਨੂੰ ਲਾਣੇਦਾਰੀਏ ਨੀ ਜੱਟ ਫੁੱਲਾਂ ਵਾਂਗੂੰ ਰੱਖੂਗਾਂ' ਹਰਜੀਤ ਹਰਮਨ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਗੀਤ ਦੇ ਵੀਡਿਓ ਨੂੰ ਸਾਂਝਾ ਕਰਦੇ ਹੋਏ ਗੁਰਨਾਮ ਭੁੱਲਰ ਨੰੁੰ ਇਸ ਗੀਤ ਲਈ ਵਧਾਈ ਦਿੱਤੀ ਹੈ । ਇਹ ਫਿਲਮ ਚੌਦਾਂ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।ਪਰ ਉਸ ਤੋਂ ਪਹਿਲਾਂ ਹੀ ਇਸ ਫਿਲਮ ਦੇ ਗੀਤ ਧੁੰਮਾਂ ਪਾ ਰਹੇ ਨੇ ।
https://www.instagram.com/p/BnYGeeMnDo2/?hl=en&taken-by=harjitsinghharman
ਗੁਰਨਾਮ ਭੁੱਲਰ ਦੇ ਇਸ ਗੀਤ ਨੂੰ ਲੋਕਾਂ ਦਾ ਖਾਸਾ ਪਿਆਰ ਮਿਲ ਰਿਹਾ ਹੈ । ਇਸ ਫਿਲਮ 'ਚ ਹਰਜੀਤ ਹਰਮਨ ਆਪਣੀ ਫਿਲਮ 'ਕੁੜ੍ਹਮਾਈਆਂ' ਨੂੰ ਲੈ ਕੇ ਬੇਹੱਦ ਉਤਸ਼ਾਹਿਤ ਨੇ । ਇਸ ਫਿਲਮ 'ਚ ਹਰਜੀਤ ਹਰਮਨ ,ਜਪਜੀ ਖਹਿਰਾ ਮੁੱਖ ਕਿਰਦਾਰ ਨਿਭਾ ਰਹੇ ਨੇ ,ਜਦਕਿ ਬੀਐੱਨ ਸ਼ਰਮਾ ,ਨਿਰਮਲ ਰਿਸ਼ੀ,ਅਨੀਤਾ ਦੇਵਗਨ ਵੀ ਇਸ ਫਿਲਮ 'ਚ ਦਰਸ਼ਕਾਂ ਦਾ ਮਨੋਰੰਜਨ ਕਰਨਗੇ । ਇਹ ਫਿਲਮ ਚੌਦਾਂ ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ ।
ਹਰਜੀਤ ਹਰਮਨ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ ।ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਹਰਜੀਤ ਹਰਮਨ ਅਜਿਹੇ ਗਾਇਕ ਨੇ ਜੋ ਆਪਣੀ ਸਾਫ ਸੁਥਰੀ ਗਾਇਕੀ ਕਰਕੇ ਜਾਣੇ ਜਾਂਦੇ ਨੇ ਅਤੇ ਇਸ ਤੋਂ ਪਹਿਲਾਂ ਉਹ 'ਪੰਜਾਬ', 'ਤਰੀਕਾਂ', 'ਜੱਟ ਚੌਵੀ ਕੈਰੇਟ ਦੇ' ਅਤੇ 'ਮਾਏਂ ਨੀ ਮਾਏਂ' ਵਰਗੇ ਹਿੱਟ ਗੀਤ ਗਾ ਚੁੱਕੇ ਨੇ ਅਤੇ ਹੁਣ ਉਹ ਫਿਲਮ 'ਕੁੜ੍ਹਮਾਈਆਂ' ਰਾਹੀਂ ਪਾਲੀਵੁੱਡ 'ਚ ਧੁੰਮਾਂ ਪਾਉਣ ਆ ਰਹੇ ਨੇ।ਫਿਲਮ ਦਾ ਟ੍ਰੇਲਰ ਵੇਖਣ 'ਤੇ ਪਤਾ ਲੱਗਦਾ ਹੈ ਕਿ ਫਿਲਮ 'ਚ ਰੋਮਾਂਡ ,ਕਮੇਡੀ ਅਤੇ ਡਰਾਮਾ ਸਭ ਕੁਝ ਦਰਸ਼ਕਾਂ ਨੂੰ ਵੇਖਣ ਲਈ ਮਿਲੇਗਾ ।