ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ’ਤੇ ਹਰਜੀਤ ਹਰਮਨ ਨੇ ਸਾਂਝੀ ਕੀਤੀ ਖਾਸ ਪੋਸਟ

By  Rupinder Kaler November 13th 2021 05:41 PM

Maharaja Ranjit Singh ਦਾ ਅੱਜ ਜਨਮ ਦਿਨ ਹੈ । ਇਸ ਖਾਸ ਦਿਨ ਤੇ ਗਾਇਕ Harjit Harman  ਨੇ ਆਪਣੇ ਫੇਸਬੁੱਕ ਪੇਜ ਤੇ ਇੱਕ ਖ਼ਾਸ ਪੋਸਟ ਸਾਂਝੀ ਕੀਤੀ ਹੈ । ਉਹਨਾਂ ਨੇ ਇਸ ਪੋਸਟ ਨੂੰ ਸਾਂਝੀ ਕਰਦੇ ਹੋਏ ਲਿਖਿਆ ਹੈ ‘ਸਰਕਾਰ-ਏ-ਖ਼ਾਲਸਾ, ਪੰਜ ਦਰਿਆਵਾਂ ਦਾ ਮਾਲਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਅੱਜ ਦੇ ਦਿਨ 13 ਨਵੰਬਰ 1780 ਨੂੰ ਜਨਮ ਹੋਇਆ ਸੀ । ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ । ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ।

ਹੋਰ ਪੜ੍ਹੋ :

ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

harjit-harman777-min

ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।ਇਸ ਮਹਾਨ ਸ਼ਖਸ਼ੀਅਤ ਦੇ ਜਨਮ ਦਿਨ ਤੇ ਬਹੁਤ ਬਹੁਤ ਬਹੁਤ ਮੁਬਾਰਕਾਂ । ਤੁਹਾਨੂੰ ਦੱਸ ਦਿੰਦੇ ਹਾਂ ਕਿ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਗੁਜਰਾਂਵਾਲਾ ਵਿਖੇ ਸ਼ੁਕਰਚੱਕੀਆ ਮਿਸਲ ਦੇ ਸਰਦਾਰ ਮਹਾਂ ਸਿੰਘ ਦੇ ਘਰ ਹੋਇਆ।

ਬਚਪਨ ਤੋਂ ਹੀ ਮਹਾਰਾਜਾ ਰਣਜੀਤ ਸਿੰਘ ਬਹਾਦਰ ਤੇ ਨਿਡਰ ਹੋਣ ਦੇ ਨਾਲ-ਨਾਲ ਘੁੜਸਵਾਰੀ, ਤਲਵਾਰਬਾਜ਼ੀ, ਤੈਰਾਕੀ ਆਦਿ ਬੀਰ ਰੁਚੀਆਂ ਦੇ ਸ਼ੌਕੀਨ ਸਨ। ਸਮੇਂ ਦੇ ਬੀਤਣ ਨਾਲ ਸਿੱਖ ਧਰਮ ਦੀ ਪ੍ਰੇਰਣਾ ਸਦਕਾ ਮਹਾਰਾਜਾ ਨਿਰਭੈਤਾ, ਨਿਰਵੈਰਤਾ, ਸਹਿਣਸ਼ੀਲਤਾ ਤੇ ਉਦਾਰਤਾ ਵਰਗੇ ਦੈਵੀ ਗੁਣਾਂ ਦੇ ਧਾਰਨੀ ਬਣ ਗਏ। ਮਹਾਰਾਜੇ ਵਿਚਲੀ ਸਾਹਸ, ਬਹਾਦਰੀ, ਦਲੇਰੀ ਨੇ ਉਨ੍ਹਾਂ ਨੂੰ ਚੜ੍ਹਦੀ ਜਵਾਨੀ ਵਿਚ ਹੀ ਸਿੱਖ ਰਾਜ ਨੂੰ ਸੰਗਠਤ ਕਰਨ ਵਲ ਪ੍ਰੇਰਿਆ। ਮਹਾਰਾਜਾ ਰਣਜੀਤ ਸਿੰਘ ਨੇ 1799ਈ. ਵਿਚ ਲਾਹੌਰ ’ਤੇ ਕਬਜ਼ਾ ਕਰ ਕੇ ਪੰਜਾਬ ਵਿਚ ਖ਼ਾਲਸਾ ਰਾਜ ਸਥਾਪਤ ਕੀਤਾ।

 

Related Post