ਹਾਰਡੀ ਸੰਧੂ ਨੇ ਖ਼ਾਸ ਦਿਨ ‘ਤੇ ਸ਼ੇਅਰ ਕੀਤੀਆਂ ਆਪਣੀ ਲਾਈਫ ਪਾਰਟਨਰ ਦੇ ਨਾਲ ਨਵੀਆਂ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Lajwinder kaur
October 30th 2020 02:21 PM

ਪੰਜਾਬੀ ਗਾਇਕ ਹਾਰਡੀ ਸੰਧੂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਬਹੁਤ ਜਲਦ ਉਹ ਆਪਣਾ ਨਵੇਂ ਗੀਤ ‘ਤਿੱਤਲੀਆਂ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ ।
ਹੋਰ ਪੜ੍ਹੋ : ਹਾਰਦਿਕ ਪਾਂਡਿਆ ਨੇ ਆਪਣੇ ਬੇਟੇ AGASTYA ਦੀ ਯਾਦ ‘ਚ ਸ਼ੇਅਰ ਕੀਤੀ ਇਮੋਸ਼ਨਲ ਪੋਸਟ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ
ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਦੇ ਨਾਲ ਪਿਆਰੀ ਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਇਹ ਖ਼ਾਸ ਮੌਕਾ ਸੀ ਉਨ੍ਹਾਂ ਦੀ ਲਾਈਫ ਪਾਰਟਨਰ ਦੇ ਬਰਥਡੇਅ ਦਾ । ਆਪਣੀ ਪਤਨੀ ਨੂੰ ਵਿਸ਼ ਕਰਦੇ ਹੋਏ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਹੈ ।
ਇਨ੍ਹਾਂ ਤਸਵੀਰਾਂ ‘ਚ ਦੋਵਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਚਾਰ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਕਬੀਰ ਖ਼ਾਨ ਦੀ ਫ਼ਿਲਮ ‘83 ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।