ਪਤੀ-ਪਤਨੀ ਦੀ ਨੋਕ ਝੋਕ ਨੂੰ ਬਿਆਨ ਕਰਦਾ ਹੈ ਰਵਿੰਦਰ ਗਰੇਵਾਲ ਅਤੇ ਗੁਰਲੇਜ਼ ਅਖ਼ਤਰ ਦਾ ਨਵਾਂ ਗੀਤ
Rupinder Kaler
April 12th 2019 06:34 PM
ਰਵਿੰਦਰ ਗਰੇਵਾਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਇਸ ਨਵੇਂ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਰਵਿੰਦਰ ਗਰੇਵਾਲ ਨੇ ਪਤੀ ਪਤਨੀ ਦੀ ਨੋਕ ਝੋਕ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਵਿਆਹ ਤੋਂ ਪਹਿਲਾਂ ਉਸ ਨਾਲ ਵੱਡੇ –ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਾਅਦਿਆਂ ਨੂੰ ਹੁਣ ਪੂਰਾ ਨਹੀਂ ਕਰ ਰਿਹਾ ।