Hema Malini Pics: ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਜਿਨ੍ਹਾਂ ਨੇ ਬੀਤੇ ਦਿਨੀਂ ਆਪਣਾ 74ਵਾਂ ਜਨਮਦਿਨ ਮਨਾਇਆ ਸੀ। ਉਨ੍ਹਾਂ ਨੇ ਆਪਣਾ ਖਾਸ ਦਿਨ ਕਿਸੇ ਹੋਰ ਨਾਲ ਨਹੀਂ ਬਲਕਿ ਪਤੀ ਧਰਮਿੰਦਰ ਨਾਲ ਮਨਾਇਆ। ਇਸ ਤੋਂ ਇਲਾਵਾ ਹੇਮਾ ਮਾਲਿਨੀ ਦੇ ਪਰਿਵਾਰ ਅਤੇ ਦੋਸਤਾਂ ਨੇ ਵੀ ਜਨਮਦਿਨ 'ਤੇ ਸ਼ਿਰਕਤ ਕੀਤੀ। ਹੇਮਾ ਮਾਲਿਨੀ ਨੇ ਧਰਮਿੰਦਰ ਨਾਲ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ।
ਹੋਰ ਪੜ੍ਹੋ : Bhediya New Poster: ਜਾਣੋ ਕਿਸ ਦਿਨ ਰਿਲੀਜ਼ ਹੋ ਰਿਹਾ ਹੈ ਵਰੁਣ ਧਵਨ ਤੇ ਕ੍ਰਿਤੀ ਸੈਨਨ ਦੀ ਫ਼ਿਲਮ ‘ਭੇੜੀਆ’ ਦਾ ਟ੍ਰੇਲਰ
image source: Instagram
ਅਦਾਕਾਰਾ ਹੇਮਾ ਮਾਲਿਨੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਹੇਮਾ ਮਾਲਿਨੀ ਨੇ ਗੁਲਾਬੀ ਸਾੜ੍ਹੀ ਪਾਈ ਹੋਈ ਹੈ ਤੇ ਨਾਲ ਹੀ ਸੋਨੇ ਦੇ ਗਹਿਣੇ ਪਹਿਨੇ ਹੋਏ ਹਨ। ਉਹ ਧਰਮਿੰਦਰ ਦੇ ਨਾਲ ਪੋਜ਼ ਦਿੰਦੇ ਹੋਏ ਸਦਾਬਹਾਰ ਮੁਸਕਾਨ ਹੇਮਾ ਦੇ ਚਿਹਰੇ `ਤੇ ਸਾਫ ਨਜ਼ਰ ਆ ਰਹੀ ਹੈ।
image source: Instagram
ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘Always lovely to be with my Dharam ji on my birthday’। ਉਨ੍ਹਾਂ ਦੀਆਂ ਤਸਵੀਰਾਂ ਉੱਤੇ ਲਗਾਤਾਰ ਕਮੈਂਟ ਆ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, 'ਜਨਮਦਿਨ ਮੁਬਾਰਕ ਮੈਡਮ ਤੁਹਾਨੂੰ ਧਰਮ ਸਰ ਨਾਲ ਦੇਖ ਕੇ ਬਹੁਤ ਵਧੀਆ ਲੱਗਾ, ਰੱਬ ਤੁਹਾਨੂੰ ਦੋਵਾਂ ਨੂੰ ਹਮੇਸ਼ਾ ਖੁਸ਼ ਰੱਖੇ।' ਇਕ ਹੋਰ ਪ੍ਰਸ਼ੰਸਕ ਨੇ ਲਿਖਿਆ, 'ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਸਭ ਤੋਂ ਪਿਆਰਾ ਜੋੜਾ।" ਇਸ ਤਰ੍ਹਾਂ ਕਲਾਕਾਰ ਤੇ ਪ੍ਰਸ਼ੰਸਕ ਇਸ ਜੋੜੇ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।
image source: Instagram
ਇਸ ਦੇ ਨਾਲ ਹੀ ਹੇਮਾ ਮਾਲਿਨੀ ਨੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਪਰਿਵਾਰ ਅਤੇ ਦੋਸਤਾਂ ਨਾਲ ਜਨਮਦਿਨ ਮਨਾਉਂਦੀ ਨਜ਼ਰ ਆ ਰਹੀ ਹੈ।
ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਜੋੜੀ ਫਿਲਮ 'ਸ਼ੋਲੇ', 'ਸੀਤਾ ਔਰ ਗੀਤਾ', 'ਕਿਨਾਰਾ', 'ਦ ਬਰਨਿੰਗ ਟਰੇਨ' ਅਤੇ ਕਈ ਹੋਰ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਦੋਹਾਂ ਦਾ ਵਿਆਹ 1980 'ਚ ਹੋਇਆ ਸੀ। ਉਨ੍ਹਾਂ ਦੀਆਂ ਦੋ ਬੇਟੀਆਂ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਹਨ। ਹੇਮਾ ਮਾਲਿਨੀ ਇਨ੍ਹੀਂ ਦਿਨੀਂ ਰਾਜਨੀਤੀ 'ਚ ਪੂਰੀ ਤਰ੍ਹਾਂ ਸਰਗਰਮ ਹੈ। ਦੱਸ ਦਈਏ ਧਰਮਿੰਦਰ ਬਹੁਤ ਜਲਦ ਆਲੀਆ ਭੱਟ ਅਤੇ ਰਣਵੀਰ ਸਿੰਘ ਨਾਲ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਉਣਗੇ।
View this post on Instagram
A post shared by Dream Girl Hema Malini (@dreamgirlhemamalini)