ਮਿੰਦੋ ਤਸੀਲਦਾਰਨੀ ਦੇ ਸੈੱਟ 'ਤੇ ਦੇਖੋ ਕਰਮਜੀਤ ਅਨਮੋਲ ਤੇ ਰਾਜਵੀਰ ਜਵੰਦਾ ਨੇ ਕਿਸ ਤਰ੍ਹਾ ਕੀਤੀ ਮਸਤੀ, ਦੇਖੋ ਵੀਡਿਓ 

By  Rupinder Kaler March 15th 2019 10:47 AM

ਰਾਜਵੀਰ ਜਵੰਦਾ ਦੀ ਫ਼ਿਲਮ ਮਿੰਦੋ ਤਸੀਲਦਾਰਨੀ ਦੀ ਸ਼ੂਟਿੰਗ ਚੱਲ ਰਹੀ ਹੈ । ਇਸ ਫ਼ਿਲਮ ਵਿੱਚ ਪੰਜਾਬ ਦੇ ਸੱਭਿਆਚਾਰ ਤੇ ਪਿੰਡਾਂ ਦੀ ਝਲਕ ਦੇਖਣ ਨੂੰ ਮਿਲੇਗੀ ਕਿਉਂਕਿ ਰਾਜਵੀਰ ਜਵੰਦਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੂਟਿੰਗ ਦੀਆਂ ਕੁਝ ਵੀਡਿਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਇਹਨਾਂ ਵੀਡਿਓ ਨੂੰ ਦੇਖਕੇ ਲੱਗਦਾ ਹੈ ਕਿ ਇਹ ਫ਼ਿਲਮ ਪੰਜਾਬ ਦੇ ਸੱਭਿਆਚਾਰ ਦੇ ਬਹੁਤ ਕਰੀਬ ਹੋਵੇਗੀ ।

https://www.instagram.com/p/Bu-SiRrFvBy/

ਰਾਜਵੀਰ ਜਵੰਦਾ ਇਹਨਾਂ ਵੀਡਿਓ ਵਿੱਚ ਫ਼ਿਲਮ ਦੀ ਪੂਰੀ ਟੀਮ ਨਾਲ ਮਿਲਾਉਂਦੇ ਹਨ । ਇਸ ਫ਼ਿਲਮ ਵਿੱਚ ਕਿਹੜਾ ਸ਼ਖਸ ਕਿਹੜਾ ਕੰਮ ਕਰਦਾ ਹੈ । ਜਵੰਦਾ ਵੱਲੋਂ ਸ਼ੇਅਰ ਕੀਤੀ ਵੀਡਿਓ ਵਿੱਚ ਦੇਖਿਆ ਜਾ ਸਕਦਾ ਹੈ ।

https://www.instagram.com/p/BvA71oLFguN/

ਫਿਲਮ ਦੀ ਗੱਲ ਕਰੀਏ ਤਾਂ ਮਿੰਦੋ ਤਸੀਲਦਾਰਨੀ ਫਿਲਮ ਦੀ ਕਹਾਣੀ ਅਵਤਾਰ ਸਿੰਘ ਵੱਲੋਂ ਲਿਖੀ ਗਈ ਹੈ ਅਤੇ ਫਿਲਮ ਨੂੰ ਡਾਇਰੈਕਟ ਵੀ ਅਵਤਾਰ ਸਿੰਘ ਹੀ ਕਰ ਰਹੇ ਹਨ।ਫਿਲਮ ਮਿੰਦੋ ਤਸੀਲਦਾਰਨੀ 28 ਜੂਨ ਨੂੰ ਵੱਡੇ ਪਰਦੇ ‘ਤੇ ਦਰਸ਼ਕਾਂ ਦਾ ਮਨੋਰੰਜਨ ਕਰਦੀ ਨਜ਼ਰ ਆਵੇਗੀ।ਫਿਲਮ ‘ਚ ਕਰਮਜੀਤ ਅਨਮੋਲ ਰਾਜਵੀਰ ਜਵੰਦਾ ਅਤੇ ਕਵਿਤਾ ਕੌਸ਼ਿਕ ਤੋਂ ਇਲਾਵਾ ਨਿਰਮਲ ਰਿਸ਼ੀ, ਮਲਕੀਤ ਰੌਣੀ, ਅਤੇ ਈਸ਼ਾ ਰਿਖੀ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ।ਫਿਲਮ ਨੂੰ ਕਰਮਜੀਤ ਅਨਮੋਲ ਪ੍ਰੋਡਿਊਸ ਕਰ ਰਹੇ ਹਨ।ਫਿਲਮ ‘ਚ ਗਾਇਕ ਹਰਭਜਨ ਸ਼ੇਰਾ ਵੀ ਕਾਫੀ ਲੰਬੇ ਸਮੇਂ ਬਾਅਦ ਫ਼ਿਲਮੀ ਦੁਨੀਆਂ ‘ਚ ਆਪਣਾ ਡੈਬਿਊ ਕਰਦੇ ਨਜ਼ਰ ਆਉਣਗੇ।

Related Post