ਇਸ ਤਸਵੀਰ ‘ਚ ਛਿਪੀ ਹੈ ਪੰਜਾਬੀ ਫਿਲਮਾਂ ਦੀ ਮਸ਼ਹੂਰ ਐਕਟ੍ਰੈੱਸ, ਕੀ ਤੁਸੀਂ ਪਛਾਣਿਆ !

ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਸਕੂਲ ਟਾਈਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੀਆਂ ਕੁਝ ਸਹੇਲੀਆਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੁਝੇ ਮਤ ਹੀ ਢੂੰਢੋ, ਇਗਨੋਰ ਹੀ ਕਰ ਦੋ’ ।
ਸਰਗੁਨ ਮਹਿਤਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਲਗਾਤਾਰ ਇਸ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਭਰਾ ਦੇ ਜਨਮ ਦਿਨ ‘ਤੇ ਕੀਤਾ ਵਿਸ਼, ਵੀਡੀਓ ਕੀਤਾ ਸਾਂਝਾ
ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਉਹ ਮਨਿੰਦਰ ਬੁੱਟਰ ਦੇ ਨਾਲ ਗੀਤ ‘ਲਾਰੇ’ ‘ਚ ਨਜ਼ਰ ਆਏ ਸਨ ।
ਇਸ ਤੋਂ ਇਲਾਵਾ ਗੁਰਨਾਮ ਭੁੱਲਰ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਸੁਰਖੀ ਬਿੰਦੀ’ ਅਤੇ ਬਿੰਨੂ ਢਿੱਲੋਂ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਝੱਲੇ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram
Mujhe matt dhoondo.. Ignore hi kardo ??