‘ਇੱਕ ਸੰਧੂ ਹੁੰਦਾ ਸੀ’ ਦਾ ਨਵਾਂ ਗੀਤ ‘ਗਾਲਿਬ’ ਬੀ ਪਰਾਕ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼
ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਫੈਨਜ਼ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ ਫ਼ਿਲਮ ਦੇ ਗੀਤ ਦਰਸ਼ਕਾਂ ਦੇ ਸਨਮੁਖ ਕੀਤੇ ਜਾ ਰਹੇ ਨੇ। ਹਾਲ ਹੀ ‘ਚ ਫ਼ਿਲਮ ਦਾ ਪਹਿਲਾ ਗੀਤ ਚਰਚੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕਿਆ। ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਜਿਸਦੇ ਚੱਲਦੇ ਚਰਚੇ ਗੀਤ ਨੇ 2 ਮਿਲੀਅਨ ਵਿਊਜ਼ ਦਾ ਅੰਕੜਾ ਪਾਰ ਕਰ ਲਿਆ ਹੈ ਤੇ ਅਜੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ। ਇਸ ਦਰਮਿਆਨ ਫ਼ਿਲਮ ਦੇ ਅਗਲੇ ਗੀਤ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
View this post on Instagram
ਹੋਰ ਵੇਖੋ:ਰਾਜ ਰਣਜੋਧ 'ਟੌਮੀ' ਗੀਤ ਤੋਂ ਬਾਅਦ ਹੁਣ ਇਸ ਗੀਤ ਨਾਲ ਪਾਉਣ ਜਾ ਰਹੇ ਧੱਕ,ਪੀਟੀਸੀ ਪੰਜਾਬੀ 'ਤੇ ਹੋਵੇਗਾ ਪ੍ਰੀਮੀਅਰ
ਜੀ ਹਾਂ ‘ਗਾਲਿਬ’ ਟਾਈਟਲ ਹੇਠ ਰੋਮਾਂਟਿਕ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਮਿੱਠੀ ਆਵਾਜ਼ ਦੇ ਬੀ ਪਰਾਕ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ। ਇਸ ਗਾਣੇ ਦੇ ਬੋਲ ਜਾਨੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਵੀ ਖੁਦ ਬੀ ਪਰਾਕ ਨੇ ਦਿੱਤਾ ਹੈ। ਇਹ ਗੀਤ 11 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।
ਜੇ ਗੱਲ ਕਰੀਏ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਤਾਂ ਉਸ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ। ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ, ਵਿਕਰਮਜੀਤ, ਜੱਸ ਗਰੇਵਾਲ, ਮੁਕੁਲ ਦੇਵ, ਧੀਰਜ ਕੁਮਾਰ, ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਰਾਕੇਸ਼ ਮਹਿਤਾ ਵੱਲੋਂ ਤੇ ਬਾਲੀਵੁੱਡ ਦੇ ਨਾਮੀ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਦੇ ਨਿਰਦੇਸ਼ਨ ਹੇਠ ਫ਼ਿਲਮ ਦੇ ਐਕਸ਼ਨ ਸੀਨਜ਼ ਨੂੰ ਤਿਆਰ ਕੀਤਾ ਗਿਆ ਹੈ। ਇਹ ਫ਼ਿਲਮ 28 ਫਰਵਰੀ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।