ਸੰਨੀ ਲਿਓਨੀ ਦੇ ਚਿਹਰੇ ‘ਤੇ ਸੱਟ ਦੇ ਨਿਸ਼ਾਨ, ਫਿਰ ਵੀ ਮੁਸਕਰਾਉਂਦੀ ਹੋਈ ਇਹ ਕੰਮ ਕਰਦੀ ਰਹੀ ਅਦਾਕਾਰਾ
Shaminder
July 20th 2021 06:01 PM
ਸੰਨੀ ਲਿਓਨੀ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਜ਼ਖਮੀ ਹਾਲਤ ‘ਚ ਨਜ਼ਰ ਆ ਰਹੀ ਹੈ । ਪਰ ਇਸ ਦੇ ਬਾਵਜੂਦ ਉਹ ਲੁੱਡੋ ਖੇਡਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਸੰਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।