ਅਦਾਕਾਰ ਸਿਧਾਰਥ ਸ਼ੁਕਲਾ (Sidharth Shukla) ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ ਤੇ ਆਪਣੀ ਸਰਗਰਮੀ ਘਟਾ ਦਿੱਤੀ ਹੈ । ਪਰ ਉਸ ਦੀਆਂ ਪੁਰਾਣੀਆਂ ਵੀਡੀਓ ਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ । ਇਹਨਾਂ ਤਸਵੀਰਾਂ ਤੇ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਏਨੀਂ ਦਿਨੀਂ ਸ਼ਹਿਨਾਜ਼ (Shehnaaz Gill) ਦਾ ਇਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਦੁਲਹਨ ਦੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ।
Pic Courtesy: Instagram
ਹੋਰ ਪੜ੍ਹੋ :
Simiran Kaur Dhadli ਨੇ ਆਪਣੇ ਹੇਟਰਾਂ ਨੂੰ ਦਿੱਤਾ ਜਵਾਬ, ਕਿਹਾ ‘ਤੁਸੀਂ ਕੀ ਖੱਟਿਆ ਤੇ ਮੇਰਾ ਕੀ ਘਟਿਆ ?’
Pic Courtesy: Instagram
ਫੈਨਜ਼ ਉਸ ਨੂੰ ਇਸ ਰੂਪ 'ਚ ਦੇਖ ਕੇ ਕਾਫੀ ਖੁਸ਼ ਹਨ ਪਰ ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਕਾਫੀ ਪੁਰਾਣਾ ਹੈ ਅਤੇ ਇਹ ਵੀਡੀਓ ਸ਼ਹਿਨਾਜ਼ ਦੇ ਕਿਸੇ ਪੁਰਾਣੇ ਸ਼ੂਟ ਦਾ ਹੈ । ਇਸ ਵੀਡੀਓ 'ਚ ਸ਼ਹਿਨਾਜ਼ (Shehnaaz Gill) ਸ਼ੂਟਿੰਗ ਕਰ ਰਹੀ ਹੈ ਅਤੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਵੀ ਉਸ ਦਾ ਇਹ ਲੁੱਕ ਕਾਫੀ ਪਸੰਦ ਆ ਰਿਹਾ ਹੈ। ਉਸ ਨੇ ਇਸ ਵੀਡੀਓ 'ਤੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਜ਼ਿਕਰਯੋਗ ਹੈ ਕਿ 2 ਸਤੰਬਰ 2021 ਨੂੰ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
View this post on Instagram
A post shared by Sidnaazxmoon (@sidnaazforever.world)
ਉਸ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸ਼ਹਿਨਾਜ਼ (Shehnaaz Gill) ਨੂੰ ਸਿਧਾਰਥ ਦੀ ਮੌਤ ਦਾ ਡੂੰਘਾ ਸਦਮਾ ਲੱਗਿਆ ਹੈ । ਸਭ ਦੀਆਂ ਨਜ਼ਰਾਂ ਸ਼ਹਿਨਾਜ਼ ਗਿੱਲ 'ਤੇ ਟਿਕੀਆਂ ਹੋਈਆਂ ਹਨ। ਪ੍ਰਸ਼ੰਸਕ ਉਸ ਬਾਰੇ ਜਾਣਨ ਅਤੇ ਉਸ ਦੀ ਇੱਕ ਝਲਕ ਪਾਉਣ ਲਈ ਉਤਸੁਕ ਹਨ । ਉਹ ਸੋਸ਼ਲ ਮੀਡੀਆ ਰਾਹੀਂ ਆਪਣੀ ਪਸੰਦੀਦਾ 'ਪੰਜਾਬ ਦੀ ਕੈਟਰੀਨਾ ਕੈਫ' 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ। ਹਰ ਕੋਈ ਉਨ੍ਹਾਂ ਨੂੰ ਹਿੰਮਤ ਵੀ ਦਿੰਦਾ ਹੈ।