ਇੰਦਰਜੀਤ ਨਿੱਕੂ ਨੇ ਫ਼ਿਲਮ ‘ਜਾਨ ਤੋਂ ਪਿਆਰਾ’ ਦੀ ਪ੍ਰਮੋਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਉਹ ‘ਜਾਨ ਤੋਂ ਪਿਆਰਾ’ ਟਾਈਟਲ ਹੇਠ ਆਉਣ ਵਾਲੀ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ।
ਹੋਰ ਵੇਖੋ:ਰਾਏ ਜੁਝਾਰ ਨੇ ਨਵੇਂ ਗੀਤ 'ਕਾਲਜ' ਨਾਲ ਕੀਲੇ ਦਰਸ਼ਕ, ਗੀਤ ਛਾਇਆ ਸੋਸ਼ਲ ਮੀਡੀਆ 'ਤੇ, ਦੇਖੋ ਵੀਡੀਓ
ਜਿਸਦੇ ਚੱਲੇ ਉਨ੍ਹਾਂ ਨੇ ਫ਼ਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਗੁਰੂਆਂ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਜਿੱਥੇ ਇੰਦਰਜੀਤ ਨਿੱਕੂ ਦੇ ਨਾਲ ਉਨ੍ਹਾਂ ਦੀ ਫ਼ਿਲਮ ਦੀ ਟੀਮ ਦੇ ਮੈਂਬਰਾਂ ਨੇ ਵੀ ਸੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਗੁਰੂਆਂ ਦਾ ਆਸ਼ੀਰਵਾਦ ਲਿਆ ਅਤੇ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।
ਜੇ ਗੱਲ ਕਰੀਏ ਇਸ ਫ਼ਿਲਮ ਦੀ ਸਟਾਰ ਕਾਸਟ ਦੀ ਤਾਂ ਉਸ ‘ਚ ਇੰਦਰਜੀਤ ਨਿੱਕੂ, ਰਾਏ ਜੁਝਾਰ, ਮੰਗੀ ਮਾਹਲ, ਸਾਕਸ਼ੀ ਮੰਗੂ, ਯੁਵਲੀਨ ਕੌਰ, ਰਾਣਾ ਜੰਗ ਬਾਹੁਦਰ, ਸਰਦਾਰ ਸੋਹੀ ਤੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਫ਼ਿਲਮ ਦਾ ਟਰੇਲਰ ਤੇ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਇਸ ਫ਼ਿਲਮ ‘ਚ ਕਾਮੇਡੀ, ਪਿਆਰ ਤੇ ਇਮੋਸ਼ਨਲ ਡਰਾਮਾ ਤੇ ਐਕਸ਼ਨ ਦਾ ਫੁੱਲ ਡੋਜ਼ ਦੇਖਣ ਨੂੰ ਮਿਲੇਗਾ।
ਇਹ ਫ਼ਿਲਮ ਸੈਲਫ ਲਵ ਪ੍ਰੋਡਕਸ਼ਨ ਦੇ ਬੈਨਰ ਹੇਠ ਬਣਾਈ ਗਈ ਹੈ। ਇਸ ਫ਼ਿਲਮ ਨੂੰ ਹਰਪ੍ਰੀਤ ਮਠਾਰੂ (Harpreet Matharoo) ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਗਗਨ ਇੰਦਰ ਸਿੰਘ ਤੇ ਸੰਜੇ ਮਠਾਰੂ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਹ ਫ਼ਿਲਮ ਨਵੇਂ ਸਾਲ ‘ਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। 3 ਜਨਵਰੀ 2020 ‘ਚ ਇਹ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ।