ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਜੱਗੀ ਖੰਨੇ ਵਾਲਾ ਦਾ ਨਵਾਂ ਗੀਤ ‘Combination’

ਪੀਟੀਸੀ ਰਿਕਾਰਡਜ਼ ਅਜਿਹਾ ਪਲੇਟਫਾਰਮ ਹੈ ਜਿੱਥੇ ਨਵੇਂ ਹੁਨਰ ਨੂੰ ਵੀ ਅੱਗੇ ਵੱਧਣ ਦਾ ਮੌਕਾ ਦਿੰਦਾ ਹੈ। ਜੀ ਹਾਂ ਪੰਜਾਬੀ ਮਿਊਜ਼ਿਕ ਜਗਤ ਦੇ ਉਭਰਦੇ ਹੋਏ ਗਾਇਕ ਜੱਗੀ ਖੰਨੇ ਵਾਲਾ (Jaggi Khanne Wala) । ਜੀ ਹਾਂ ਉਨ੍ਹਾਂ ਦੇ ਨਵੇਂ ਗੀਤ ‘Combination’ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ।
ਜੀ ਹਾਂ ਇਸ ਗੀਤ ਦਾ ਵਰਲਡ ਪ੍ਰੀਮੀਅਰ 28 ਅਕਤੂਬਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਨਾਲ ਹੀ ਪੀਟੀਸੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ਉੱਤੇ ਹੋਵੇਗਾ ।
ਜੇ ਗੱਲ ਕਰੀਏ ਇਸ ਗੀਤ ਨੂੰ ਲਿਖਿਆ ਹੈ ਫਤਿਹ ਸ਼ੇਰਗਿੱਲ ਅਤੇ ਮਿਊਜ਼ਿਕ ਹੋਵੇਗਾ Stranger ਦਾ। ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਹੈ ਡਾਇਰੈਕਟਰ HD Singh ਨੇ। ਗੀਤ ਚ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ Ankita Saili । ਦੱਸ ਦਈਏ ਇਸ ਤੋਂ ਪਹਿਲਾਂ ਵੀ ਕਈ ਉੱਭਰਦੇ ਹੋਏ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਦੇ ਗੀਤ ਵੀ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਸਾਰੇ ਹੀ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।