ਕਾਮੇਡੀਅਨ ਸੁਗੰਧਾ ਮਿਸ਼ਰਾ ਤੇ ਸੰਕੇਤ ਭੋਸਲੇ ਦਾ ਹੋਇਆ ਵਿਆਹ, ਸੋਸ਼ਲ ਮੀਡੀਆ 'ਤੇ ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਕਾਮੇਡੀਅਨ ਸੁਗੰਧਾ ਮਿਸ਼ਰਾ (Sugandha Mishra) ਤੇ ਸੰਕੇਤ ਭੋਸਲੇ (Sanket Bhosale) ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਨੇ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਵਿਆਹ ਦੀ ਤਸਵੀਰ ਵਾਇਰਲ ਹੋ ਰਹੀ ਹੈ।
image credit: instagram
ਜਿਸ ਤੋਂ ਬਾਅਦ ਸੁਗੰਧਾ ਮਿਸ਼ਰਾ ਤੇ ਸੰਕੇਤ ਭੋਸਲੇ ਨੂੰ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਵਿਆਹ ਦੀਆਂ ਵਧਾਈਆਂ ਦੇ ਰਹੇ ਨੇ। ਦੱਸ ਦਈਏ ਹਾਲ ਹੀ ਚ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਪੋਸਟ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਦੱਸ ਦਈਏ ਇਹ ਸੁਗੰਧਾ ਮਿਸ਼ਰਾ ਦਾ ਜਲੰਧਰ ਦੇ ਕਲੱਬ ਕਬਣਾ ਵਿੱਚ ਸੰਕੇਤ ਭੋਸਲੇ ਨਾਲ ਵਿਆਹ ਹੋਇਆ ਹੈ। ਉਨ੍ਹਾਂ ਦੇ ਵਿਆਹ ਦੀ ਪਹਿਲੀ ਤਸਵੀਰ Preeti Simoes ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ 'ਚ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।
image credit: instagram.com/preeti_simoes/
ਸੁਗੰਧਾ ਮਿਸ਼ਰਾ ਦਾ ਸਬੰਧ ਪੰਜਾਬ ਦੇ ਜਲੰਧਰ ਸ਼ਹਿਰ ਨਾਲ ਹੈ । ਉਨ੍ਹਾਂ ਨੇ ਟੀਵੀ ਤੇ ਕਈ ਕਾਮੇਡੀ ਸ਼ੋਅ ਤੋਂ ਇਲਾਵਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਮਾਲ ਦੀ ਕਾਮੇਡੀਅਨ ਹੋਣ ਦੇ ਨਾਲ ਵਧੀਆ ਗਾਇਕਾ ਵੀ ਨੇ ਤੇ ਮਿਊਜ਼ਿਕ ਜਗਤ ਨੂੰ ਕਈ ਵਧੀਆ ਗੀਤ ਦੇ ਚੁੱਕੀ ਹੈ। ਇਹ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਬਾਲੀਵੁੱਡ ਫ਼ਿਲਮਾਂ ‘ਚ ਗੀਤ ਗਾ ਚੁੱਕੀ ਹੈ।
image credit: instagram