ਜੈਸਮੀਨ ਸੈਂਡਲਸ ਨੇ ਵੀ ਪਹਿਲੀ ਵਾਰ ਰੱਖਿਆ ਕਰਵਾ ਚੌਥ ਦਾ ਵਰਤ, ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਗੁਲਾਬੀ ਕੁਵੀਨ ਯਾਨੀ ਕਿ ਜੈਸਮੀਨ ਸੈਂਡਲਸ ਨੇ ਵੀ ਪਹਿਲੀ ਵਾਰ ਕਰਵਾ ਚੌਥ ਦਾ ਵਰਤ ਰੱਖਿਆ ਸੀ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ- ‘ਇਹ ਮੇਰਾ ਪਹਿਲਾ ਕਰਵਾ ਚੌਥ ਵਰਤ ਹੈ। ਮੈਂ ਇਹ ਉਨ੍ਹਾਂ ਲੋਕਾਂ ਦੇ ਸਨਮਾਨ ‘ਚ ਮਨਾ ਰਹੀ ਹਾਂ ਜੋ ਮੈਂਨੂੰ ਪਿਆਰ ਕਰਦੇ ਨੇ। ਅੱਜ ਇਸ ਰਸਮ ਦੇ ਰਾਹੀਂ...ਮੈਂ ਤੁਹਾਡੇ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦੀ ਹਾਂ.. ਵਾਹਿਗੁਰੂ ਮਿਹਰ ਕਰੇ’
View this post on Instagram
ਹੋਰ ਵੇਖੋ:ਨੌਜਵਾਨਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ ਰਾਏ ਜੁਝਾਰ ਤੇ ਗੁਰਲੇਜ਼ ਅਖ਼ਤਰ ਦਾ ਨਵਾਂ ਗੀਤ ‘JAGUAR’, ਦੇਖੋ ਵੀਡੀਓ
ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ‘ਚ ਉਹ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਨੇ। ਉਨ੍ਹਾਂ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਹੱਥਾਂ ‘ਤੇ ਮਹਿੰਦੀ ਲਗਾਈ ਹੋਈ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੈਸਮੀਨ ਦੀ ਇਸ ਪੋਸਟ ਨੂੰ ਇੱਕ ਲੱਖ ਤੋਂ ਵੱਲ ਲਾਈਕਸ ਮਿਲ ਚੁੱਕੇ ਨੇ।
ਜੇ ਗੱਲ ਕਰੀਏ ਉਨ੍ਹਾਂ ਦੇ ਕੰਮ ਦੀ ਤਾਂ ਪਿਛੇ ਜੇ ਉਹ ਚੰਨੀ ਬਲੈਕ ਟਾਈਟਲ ਹੇਠ ਗੀਤ ਦੇ ਨਾਲ ਦਰਸ਼ਕਾਂ ਦੇ ਰੁ-ਬ-ਰੂ ਹੋਏ ਸਨ। ਇਸ ਗੀਤ ਨੂੰ ਵੀ ਹਰ ਵਾਰ ਦੀ ਤਰ੍ਹਾਂ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਬਿਹਤਰੀਨ ਗਾਣੇ ਜਿਵੇਂ ਸਿਪ ਸਿਪ, ਪਿੰਜ਼ਰਾ, ਬੰਬ ਜੱਟ, ਯਾਰ ਨਾ ਮਿਲਿਆ, ਲੱਡੂ, ਮਿੱਠੀ ਮਿੱਠੀ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।