ਦੇਖੋ ਵੀਡੀਓ : ਕਿਸਾਨ ਦੇ ਵਿਚਕਾਰ ਪਹੁੰਚੇ ਪੰਜਾਬੀ ਗਾਇਕ ਜੱਸ ਬਾਜਵਾ, ਵੀਡੀਓ ਸਾਂਝਾ ਕਰਦੇ ਹੋਏ ਗੱਭਰੂਆਂ ਨੂੰ ਮੋਢੇ ਨਾਲ ਮੋਢਾ ਲਾ ਕੇ ਕਿਸਾਨਾਂ ਦੇ ਪੱਖ ‘ਚ ਖੜ੍ਹੇ ਹੋਣ ਦੀ ਕੀਤੀ ਅਪੀਲ
Lajwinder kaur
September 16th 2020 05:06 PM --
Updated:
September 16th 2020 06:10 PM

ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਖ਼ਾਸ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ ।
ਇਸ ਵੀਡੀਓ ‘ਚ ਉਹ ਕਿਸਾਨਾਂ ਦੇ ਨਾਲ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਸਭ ਨੂੰ ਆਪਣੇ ਬਜ਼ੁਰਗਾਂ ਦੇ ਨਾਲ ਮੋਢੇ ਦੇ ਨਾਲ ਮੋਢੇ ਲਾ ਕੇ ਖੜਾ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਵੀ ਖੇਤੀ ਬਿੱਲ ਦਾ ਵਿਰੋਧ ਕੀਤਾ ਹੈ ।
ਦੱਸ ਦਈਏ ਕਿਸਾਨਾਂ ਦੇ ਹੱਕ ‘ਚ ਸਾਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਆਈ ਹੈ ।
ਬੱਬੂ ਮਾਨ, ਰਣਜੀਤ ਬਾਵਾ, ਰੇਸ਼ਮ ਸਿੰਘ ਅਨੋਮਲ ਤੇ ਕਈ ਹੋਰ ਕਲਾਕਾਰ ਕਿਸਾਨਾਂ ਦੇ ਲਈ ਪੋਸਟ ਪਾ ਕੇ ਸਪੋਟ ਕੀਤੀ ਹੈ ਤੇ ਖੇਤੀ ਆਰਡੀਨੈਂਸ ਬਿੱਲ ਦਾ ਵਿਰੋਧ ਕਰ ਰਹੇ ਨੇ ।
View this post on Instagram