ਜੱਸ ਮਾਣਕ ਦੇ ਭਰਾ ਦਾ ਹੋਇਆ ਵਿਆਹ, ਪੰਜਾਬੀ ਕਲਾਕਾਰਾਂ ਨੇ ਲਾਈਆਂ ਖੂਬ ਰੌਣਕਾਂ
Lajwinder kaur
October 23rd 2022 11:28 AM --
Updated:
October 23rd 2022 11:34 AM
Jass Manak's brother's wedding: ਸਰਦ ਰੁੱਤ ਸ਼ੁਰੂ ਹੋ ਗਈ ਹੈ ਤੇ ਨਾਲ ਹੀ ਪੰਜਾਬ ‘ਚ ਵਿਆਹ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਜੀ ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਜੱਸ ਮਾਣਕ ਦੇ ਘਰ ਵੀ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਜੀ ਹਾਂ ਉਨ੍ਹਾਂ ਦੇ ਭਰਾ ਦਾ ਵਿਆਹ ਹੋ ਗਿਆ ਹੈ ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਵਿਆਹ ਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਕਲਾਕਾਰ ਸ਼ਾਮਿਲ ਹੋਏ।