ਜੱਸੀ ਗਿੱਲ ਨੇ ਆਪਣੇ ਨਵੇਂ ਗੀਤ ‘ਅੱਲ੍ਹਾ ਵੇ’ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ, ਸ਼ੇਅਰ ਕੀਤਾ ਨਵਾਂ ਪੋਸਟਰ

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ‘ਔਕਾਤ’ ਗਾਣੇ ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਇੱਕ ਹੋਰ ਨਵਾਂ ਗੀਤ ‘ਅੱਲ੍ਹਾ ਵੇ’ ਲੈ ਕੇ ਆ ਰਹੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਤੇ ਕੀਤਾ ਸੀ। ਉਨ੍ਹਾਂ ਨੇ ਆਪਣੇ ਗੀਤ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਤੁਸੀਂ ਅੱਲ੍ਹਾ ਵੇ ਗੀਤ ਦੇ ਭਾਵਾਂ ‘ਚ ਖੋਅ ਜਾਵੋਗੇ...ਰਿਲੀਜ਼ 30 ਨਵੰਬਰ.. ਜੁੜੇ ਰਹੋ..’
View this post on Instagram
ਹੋਰ ਵੇਖੋ:ਅਫਸਾਨਾ ਖ਼ਾਨ ਨੇ ਆਪਣੇ ਮਰਹੂਮ ਪਿਤਾ ਦੀ ਯਾਦ ‘ਚ ਬਣਵਾਇਆ ਟੈਟੂ, ਮਾਂ ਤੇ ਭਰਾ ਦੇ ਨਾਂਅ ਵੀ ਗੁੰਦਵਾਏ, ਦੇਖੋ ਵੀਡੀਓ
ਇਸ ਗੀਤ ਦੇ ਬੋਲ ਰਾਜ ਫ਼ਤਿਹਪੁਰ ਨੇ ਲਿਖੇ ਹਨ ਜਦੋਂ ਕਿ ਸੰਗੀਤ ਸੰਨੀ ਵਿਕ (sunny vik) ਨੇ ਦਿੱਤਾ ਹੈ। ਗੀਤ ਦੀ ਵੀਡੀਓ ਨਵਜੀਤ ਬੁੱਟਰ ਨੇ ਤਿਆਰ ਕੀਤੀ ਹੈ। ਇਸ ਗਾਣੇ ‘ਚ ਆਦਾਕਾਰੀ ‘ਚ ਜੱਸੀ ਗਿੱਲ ਦਾ ਸਾਥ ਦੇਣਗੇ ਫੀਮੇਲ ਆਰਟਿਸਟ ਅਲੰਕਰਿਤਾ। ਇਹ ਗੀਤ ਟੀ-ਸੀਰੀਜ਼ ਦੇ ਲੇਬਲ ਹੇਠ 30 ਨਵੰਬਰ ਨੂੰ ਦਰਸ਼ਕਾਂ ਦੇ ਰੁ-ਬ-ਰੂ ਹੋ ਜਾਵੇਗਾ। ਦਰਸ਼ਕਾਂ ‘ਚ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ। ਗੀਤ ਦਾ ਨਵਾਂ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ।