ਜੱਸੀ ਗਿੱਲ ਦੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਆਇਆ ਸਾਹਮਣੇ, ਧੀ ਰੋਜਸ ਗਿੱਲ ਦੇ ਨਾਲ ਕੇਕ ਕੱਟਦੇ ਨਜ਼ਰ ਆਏ ਗਾਇਕ

ਗਾਇਕ ਜੱਸੀ ਗਿੱਲ Jassie Gill ਦੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਚ ਉਹ ਆਪਣੇ ਪਰਿਵਾਰਕ ਮੈਂਬਰ ਦੇ ਨਾਲ ਨਜ਼ਰ ਆ ਰਹੇ ਨੇ। ਵੀਡੀਓ ‘ਚ ਉਨ੍ਹਾਂ ਦੀ ਧੀ ਰੋਜਸ ਕੌਰ ਗਿੱਲ ਵੀ ਨਜ਼ਰ ਆ ਰਹੀ ਹੈ। ਖੁਦ ਜੱਸੀ ਗਿੱਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਆਪਣੇ ਬਰਥਡੇਅ ਦੀ ਇੱਕ ਛੋਟੀ ਜਿਹੀ ਝਲਕ ਸਾਂਝੀ ਕੀਤੀ ਹੈ, ਜਿਸ 'ਚ ਉਹ ਬੱਚਾ ਪਾਰਟੀ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ।
ਹੋਰ ਪੜ੍ਹੋ : ਸ਼ੈਰੀ ਮਾਨ ਨੇ ਆਪਣੇ ਪਿਆਰ ਦਾ ਕੀਤਾ ਇਜ਼ਹਾਰ, ਪਾਕਿਸਤਾਨ ਤੋਂ ਆਵੇਗੀ ਭਾਬੀ,ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਦੱਸ ਦਈਏ ਜੱਸੀ ਗਿੱਲ ਅਕਸਰ ਹੀ ਆਪਣੀ ਧੀ ਰੋਜਸ ਦੇ ਨਾਲ ਕਿਊਟ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰਦੇ ਰਹਿੰਦੇ ਨੇ। ਜੱਸੀ ਗਿੱਲ ਨੇ ਆਪਣੇ ਬਰਥਡੇਅ ਵਾਲੇ ਦਿਨ ਆਪਣੇ ਫੈਨਜ਼ ਦੇ ਨਾਲ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਸੀ। ਉਹ ‘ਜਿੰਦੇ ਮੇਰੀਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਹਨ।
ਹੋਰ ਪੜ੍ਹੋ : ਪੰਜਾਬੀ ਗੀਤ 'ਬਿਜਲੀ ਬਿਜਲੀ' 'ਤੇ ਸੋਫ਼ੀ ਚੌਧਰੀ ਨੇ ਬਣਾਇਆ ਆਪਣਾ ਦਿਲਕਸ਼ ਅਦਾਵਾਂ ਵਾਲਾ ਵੀਡੀਓ, ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ
ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਚੁੱਕੇ ਹਨ। ਹਾਲ ਹੀ ‘ਚ ਉਹ ਨਵੀਂ ਮਿਊਜ਼ਿਕ ਐਲਬਮ ਆਲ ਰਾਉਂਡਰ (Alll rounder) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਐਲਬਮ ‘ਚੋਂ ਇੱਕ-ਇੱਕ ਕਰਕੇ ਗੀਤ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮ ਡੈਡੀ ਕੂਲ ਮੁੰਡੇ ਫੂਲ ਦੇ ਸਿਕਵਲ ਭਾਗ ਚ ਨਜ਼ਰ ਆਉਣਗੇ।
View this post on Instagram