ਜਸਵਿੰਦਰ ਭੱਲਾ ਨੇ ਸਾਂਝੀ ਕੀਤੀ ਆਪਣੇ ਨਵ-ਵਿਆਹੇ ਪੁੱਤਰ ਦੀ ਤਸਵੀਰ, ਪ੍ਰਸ਼ੰਸਕਾਂ ਨੂੰ ਕਿਹਾ ਦਿਓ ਜੋੜੀ ਨੂੰ ਆਸ਼ੀਰਵਾਦ

By  Shaminder November 27th 2021 12:18 PM

ਪੁਖਰਾਜ ਭੱਲਾ (Pukhraj Bhalla) ਅਤੇ ਦੀਸ਼ੂ ਸਿੱਧੂ (Dishu Sidhu) ਨੇ ਬੀਤੇ ਦਿਨ ਵਿਆਹ ਕਰਵਾ ਲਿਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਹੁਣ ਪੁਖਰਾਜ ਭੱਲਾ ਦੇ ਪਿਤਾ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ (Jaswinder Bhalla) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਨਵ-ਵਿਆਹੀ ਜੋੜੀ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ‘ਤੇ ਆਸ਼ੀਰਵਾਦ ਦੇਣ ਲਈ ਕਿਹਾ ਹੈ ।

Jaswinder Bhalla And Pukhraj Bhalla image From instagram

ਹੋਰ ਪੜ੍ਹੋ : ਅਦਾਕਾਰਾ ਹਿਮਾਂਸ਼ੀ ਖੁਰਾਣਾ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਇਸ ਤਸਵੀਰ ਨੂੰ ਸ਼ੇਅਰ ਕਰਨ ਤੋਨ ਬਾਅਦ ਹਰ ਕੋਈ ਇਸ ਜੋੜੀ ਨੂੰ ਵਧਾਈ ਦੇ ਰਿਹਾ ਹੈ । ਦੱਸ ਦਈਏ ਕਿ ਬੀਤੇ ਦਿਨੀਂ 19 ਨਵੰਬਰ ਨੂੰ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝੀ ਸੀ । ਇਸ ਤੋਂ ਪਹਿਲਾਂ ਇਸ ਜੋੜੀ ਦੀ ਮੰਗਣੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਸੀ । ਪੁਖਰਾਜ ਭੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ ।

Pukhraj Bhalla image From instagram

ਪਰ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਨਾਲ ਉਸ ਨੂੰ ਬਹੁਤ ਸਫਲਤਾ ਮਿਲੀ ਹੈ ਅਤੇ ਇਸ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਵੀ ਮਿਲਦਾ ਰਿਹਾ ਹੈ । ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਪੁਖਰਾਜ ਭੱਲਾ ਅਦਾਕਾਰੀ ਦੇ ਖੇਤਰ ‘ਚ ਮੱਲਾਂ ਮਾਰ ਰਿਹਾ ਹੈ । ਜਸਵਿੰਦਰ ਭੱਲਾ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਜਿਹੀ ਲੱਗਦੀ ਹੈ ।

 

View this post on Instagram

 

A post shared by Jaswinder Bhalla (@jaswinderbhalla)

ਜਸਵਿੰਦਰ ਭੱਲਾ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੇ ਕਿਰਦਾਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।ਪਰ ਆਪਣੇ ਕਾਮੇਡੀ ਕਿਰਦਾਰਾਂ ਨੂੰ ਲੈ ਕੇ ਉਹ ਜ਼ਿਆਦਾ ਚਰਚਾ ‘ਚ ਰਹਿੰਦੇ ਹਨ । 90 ਦੇ ਦਹਾਕੇ ‘ਚ ਉਨ੍ਹਾਂ ਦੇ ਛਣਕਾਟੇ ਨੂੰ ਕਾਫੀ ਪਸੰਦ ਕੀਤਾ ਜਾਂਦਾ ਸੀ । ਇਹ ਦਰਸ਼ਕਾਂ ਨੂੰ ਏਨਾਂ ਕੁ ਪਸੰਦ ਆਉਂਦਾ ਸੀ ਕਿ ਜਸਵਿੰਦਰ ਭੱਲਾ ਹਰ ਸਾਲ ਛਣਕਾਟਾ ਕੱਢਦੇ ਹੁੰਦੇ ਸਨ । ਹਾਲ ਹੀ ‘ਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਜਿਸ ‘ਚ ‘ਜਿੰਨੇ ਜੰਮੇ ਸਾਰੇ ਨਿਕੰਮੇ’ ਸ਼ਾਮਿਲ ਹੈ । ਇਸ ਫ਼ਿਲਮ ‘ਚ ਅਜਿਹੇ ਸ਼ਖਸ ਦਾ ਕਿਰਦਾਰ ਉਨ੍ਹਾਂ ਨੇ ਨਿਭਾਇਆ ਸੀ ਜਿਸ ਦੇ ਬੱਚੇ ਉਨ੍ਹਾਂ ਦੀ ਕਦਰ ਨਹੀਂ ਕਰਦੇ ਅਤੇ ਉਹ ਬੁਢਾਪੇ ‘ਚ ਇੱਕ ਹੋਰ ਬੱਚਾ ਪੈਦਾ ਕਰਨ ਦੀ ਸੋਚਦੇ ਹਨ ।

 

Related Post