ਕਿਸਾਨਾਂ ਨੂੰ ਅੱਤਵਾਦੀ ਦੱਸਣ ਵਾਲੇ ਗੋਦੀ ਮੀਡੀਆ ਨੂੰ ਜੈਜ਼ੀ ਬੀ ਨੇ ਇਸ ਤਰ੍ਹਾਂ ਪਾਈਆਂ ਲਾਹਨਤਾਂ

By  Rupinder Kaler December 24th 2020 03:45 PM

ਦਿੱਲੀ ਬਾਰਡਰ ਤੇ ਕਿਸਾਨਾਂ ਦਾ ਧਰਨਾ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ । ਕਿਸਾਨਾਂ ਦੇ ਇਸ ਸੰਘਰਸ਼ ਨੂੰ ਜੈਜ਼ੀ ਬੀ ਵੀ ਆਪਣਾ ਸਮਰਥਨ ਦੇ ਰਹੇ ਹਨ । ਜੈਜ਼ੀ ਬੀ ਨੇ ਆਪਣੇ ਟਵਿੱਟਰ ਹੈਂਡਲ ਤੇ ਇਕ ਪੋਸਟ ਸ਼ੇਅਰ ਕਰ ਕੇ ਗੋਦੀ ਮੀਡੀਆ ਨੂੰ ਲਾਹਨਤਾਂ ਪਾਈਆਂ ਹਨ।

ਹੋਰ ਪੜ੍ਹੋ :

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੀਤ ‘ਖਾਲਸਾ ਪੰਥ’ ਹਰਭਜਨ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼

ਅੱਜ ਪ੍ਰੀਤੀ ਸੱਪਰੂ ਮਨਾ ਰਹੀ ਹੈ ਆਪਣਾ ਜਨਮ ਦਿਨ, ਇਸ ਤਰ੍ਹਾਂ ਹੋਈ ਸੀ ਫ਼ਿਲਮ ਇੰਡਸਟਰੀ ਵਿੱਚ ਐਂਟਰੀ

ਉਹਨਾਂ ਨੇ ਆਪਣੇ ਕੈਪਸ਼ਨ ਵਿਚ ਲਿਖਿਆ  'Godi media trying everything to stop this protest it’s more then protest it’s about humanity Folded hands you guys are doing great job out there।'

ਇਸ ਦੇ ਨਾਲ ਹੀ ਜੈਜ਼ੀ ਬੀ ਨੇ ਕਿਸਾਨਾਂ ਦੀ ਲਗਾਤਾਰ ਮਦਦ ਕਰ ਰਹੇ ਖਾਲਸਾ ਏਡ ਦੀ ਵੀ ਸ਼ਲਾਘਾ ਕੀਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨਾਂ ਦੀ ਸੇਵਾ ਲਈ ਖਾਲਸਾ ਏਡ ਨੇ ਕਿਸਾਨ ਮਾਲ ਤਿਆਰ ਕੀਤਾ ਹੈ।

ਇਸ ਮਾਲ 'ਚ ਕਿਸਾਨ ਆਪਣੀ ਜ਼ਰੂਰਤ ਦਾ ਸਮਾਨ ਜਿਵੇਂ ਗਰਮ ਸੂਟ, ਬੂਟ, ਕੰਬਲ ਆਦਿ ਸਮਾਨ ਲੈ ਸਕਦੇ ਹਨ। ਖਾਲਸਾ ਏਡ ਦੇ ਵਲੰਟੀਅਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਇਹ ਵੀ ਸਮਝਾਇਆ ਕਿ ਕਿਸ ਤਰੀਕੇ ਨਾਲ ਕਿਸਾਨ ਆਪਣੀ ਸਾਰੀ ਡਿਟੇਲਸ ਭਰ ਕੇ ਜੋ ਵੀ ਚਾਹੀਦਾ ਹੈ ਇਸ ਮਾਲ 'ਚੋਂ ਲੈ ਸਕਦੇ ਹਨ।

https://twitter.com/jazzyb/status/1341814553848397825

Related Post