ਜੌਰਡਨ ਸੰਧੂ ਆਪਣੇ ਨਵੇਂ ਸਿੰਗਲ ਟਰੈਕ ‘ਜੱਟੀਏ ਨੀ’ ਦੇ ਨਾਲ ਜਿੱਤ ਰਹੇ ਨੇ ਸਰੋਤਿਆਂ ਦਾ ਦਿਲ, ਦੇਖੋ ਵੀਡੀਓ
ਪੰਜਾਬੀ ਗਾਇਕ ਜੌਰਡਨ ਸੰਧੂ ਆਪਣਾ ਨਵਾਂ ਸਿੰਗਲ ਟਰੈਕ ‘ਜੱਟੀਏ ਨੀ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਇਸ ਗਾਣੇ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਹੋਏ ਇਸ ਗਾਣੇ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ।
ਇਸ ਗਾਣੇ ਦੇ ਬੋਲ ਅਰਜਨ ਵਿਰਕ ਵੱਲੋਂ ਲਿਖੇ ਗਏ ਹਨ ਤੇ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵੱਲੋਂ ਤਿਆਰ ਕੀਤਾ ਗਿਆ ਹੈ। ‘ਜੱਟੀਏ ਨੀ’ ਗਾਣੇ ‘ਚ ਅਦਾਕਾਰੀ ਵੀ ਖੁਦ ਜੌਰਡਨ ਸੰਧੂ ਨੇ ਕੀਤੀ ਤੇ ਫੀਮੇਲ ਮਾਡਲ ਗਿੰਨੀ ਕਪੂਰ ਨੇ ਅਦਾਕਾਰੀ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ। ਗਾਣੇ ਨੂੰ ਸਾਗਾ ਹਿੱਟਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
View this post on Instagram
ਜੇ ਗੱਲ ਕਰੀਏ ਜੌਰਡਨ ਸੰਧੂ ਦੇ ਕੰਮ ਦੀ ਤਾਂ ਉਹ ਬਹੁਤ ਜਲਦ ਖ਼ਤਰੇ ਦਾ ਘੁੱਗੂ ਤੇ ਗਿੱਦੜ ਸਿੰਗੀ ਨਾਂਅ ਦੀਆਂ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਹੋਏ ਨਜ਼ਰ ਆਉਣਗੇ।