ਦੇਖੋ ਵੀਡੀਓ : ਕੰਠ ਕਲੇਰ ਦਾ ਨਵਾਂ ਗੀਤ ‘ਸੰਦੂਕ ਤੇਰਾ ਮਾਏਂ’ ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਬਿਆਨ ਕਰ ਰਹੇ ਨੇ ਮਾਂ ਦੇ ਚਲੇ ਜਾਣ ਦਾ ਦੁੱਖ
Lajwinder kaur
April 23rd 2021 12:48 PM --
Updated:
April 23rd 2021 12:52 PM
ਹਰ ਇੱਕ ਨੂੰ ਆਪਣੀ ਆਵਾਜ਼ ਦੇ ਨਾਲ ਕੀਲ ਲੈਣ ਵਾਲੇ ਗਾਇਕ ਕੰਠ ਕਲੇਰ (Kanth kaler) ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਵਾਰ ਉਹ ਮਾਂ-ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦਾ ਗੀਤ ਲੈ ਕੇ ਆਏ ਨੇ। ਜੀ ਹਾਂ ਸੰਦੂਕ ਤੇਰਾ ਮਾਏਂ (Sandook Tera Maye) ਟਾਈਟਲ ਹੇਠ ਇਹ ਦਰਦ ਭਰਿਆ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਕੰਠ ਕਲੇਰ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।