ਦੇਖੋ ਵੀਡੀਓ : ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਨਜ਼ਰ ਆਏ ਕੰਵਰ ਗਰੇਵਾਲ ਤੇ ਹਰਫ ਚੀਮਾ, ਪੰਜਾਬੀਆਂ ਨੂੰ ਪਸੰਦ ਆ ਰਿਹਾ ਹੈ ‘ਪੇਚਾ’ ਗੀਤ
Lajwinder kaur
November 23rd 2020 01:46 PM --
Updated:
November 23rd 2020 03:20 PM
ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੂੰ ਕਈ ਮਹੀਨੇ ਹੋ ਗਏ ਨੇ । ਕੇਂਦਰ ਸਰਕਾਰ ਦੇ ਖਿਲਾਫ ਲਗਾਤਾਰ ਧਰਨੇ ਦੇ ਰਹੇ ਨੇ । ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਪੰਜਾਬੀ ਮਿਊਜ਼ਿਕ ਇੰਡਸਟਰੀ ਪੂਰਾ ਸਾਥ ਦੇ ਰਹੀ ਹੈ ।
ਹੋਰ ਪੜ੍ਹੋ : ਨਵਰਾਜ ਹੰਸ ਤੇ ਅਜੀਤ ਮਹਿੰਦੀ ਨੇ ਲਈ ਨਵੀਂ ਗੱਡੀ, ਪਿਆਰੀ ਜਿਹੀ ਵੀਡੀਓ ਦੇ ਨਾਲ ਸ਼ੇਅਰ ਕੀਤੀ ਆਪਣੀ ਖੁਸ਼ੀ
ਅਜਿਹੇ ‘ਚ ਕੰਵਰ ਗਰੇਵਾਲ ਤੇ ਹਰਫ ਚੀਮਾ ਦਾ ਨਵਾਂ ਗੀਤ ‘ਪੇਚਾ’ (Pecha) ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ । ਇਹ ਗੀਤ ਪੰਜਾਬੀਆਂ ਅਣਖ ਤੇ ਹੌਸਲੇ ਨੂੰ ਬਿਆਨ ਕਰ ਰਿਹਾ ਹੈ ।
ਇਸ ਗੀਤ ਦੇ ਬੋਲ ਹਰਫ ਚੀਮਾ ਨੇ ਲਿਖੇ ਨੇ ਤੇ ਮਿਊਜ਼ਿਕ ਕੰਵਰ ਗਰੇਵਾਲ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਵੀ ਕੰਵਰ ਗਰੇਵਾਲ ਨੇ ਤਿਆਰ ਕੀਤੀ ਗਈ ਹੈ । ਗਾਣੇ ਦੇ ਵੀਡੀਓ ਨੂੰ ਕਿਸਾਨ ਧਰਨਿਆਂ ‘ਚ ਹੀ ਸ਼ੂਟ ਕੀਤਾ ਗਿਆ ਹੈ । ਇਸ ਗੀਤ ਨੂੰ ਕੰਵਰ ਗਰੇਵਾਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।